ਰੂਪ ਕੌਰ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ, ਪੀੜਤ ਬੀਬੀਆਂ ਦੇ ਮਾਮਲੇ ’ਚ ਸਬੂਤ ਪੇਸ਼ ਕਰਨ ਦਾ ਐਲਾਨ
ਅੰਮ੍ਰਿਤਸਰ, 9 ਅਕਤੂਬਰ 2026- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤੀ ਗਈ ਮਹਿਲਾ ਆਗੂ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਗਏ।
ਉਨ੍ਹਾਂ ਨੇ ਬੀਤੀ ਸ਼ਾਮ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਐਲਾਨ ਕੀਤਾ ਸੀ ਕਿ ਉਹ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਪੇਸ਼ ਹੋਣਗੇ।
ਜ਼ਿਕਰਯੋਗ ਹੈ ਕਿ ਰੂਪ ਕੌਰ ਸੰਧੂ ਨੇ ਪਹਿਲਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਸਵੇਰੇ ਨਿਰਧਾਰਿਤ ਸਮੇਂ ’ਤੇ ਸਕੱਤਰੇਤ ਨਾ ਪਹੁੰਚਣ ਬਾਰੇ ਬਿਆਨ ਦਿੱਤਾ ਸੀ। ਹਾਲਾਂਕਿ, ਉਹ ਕੁਝ ਸਮੇਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਗਏ।
ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਰੂਪ ਕੌਰ ਸੰਧੂ ਵੱਲੋਂ ਜਥੇਦਾਰ ਸਾਹਿਬ ਅੱਗੇ ਕਿਹੜੇ ਸਬੂਤ ਪੇਸ਼ ਕੀਤੇ ਜਾਂਦੇ ਹਨ ਅਤੇ ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਹੁੰਦੀ ਹੈ।







