ਦਰਦਨਾਕ ਹਾਦਸਾ: ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਮੌਤ

Top Trending News ਹਰਿਆਣਾ
  • ਦਰਦਨਾਕ ਹਾਦਸਾ: ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਮੌਤ

ਪਾਣੀਪਤ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪਾਣੀਪਤ ਦੀ ਮੁਖੀਜਾ ਕਾਲੋਨੀ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਮਹਿਲਾ ਅਧਿਆਪਕਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਸ਼ੀਤਲ ਵਜੋਂ ਹੋਈ ਹੈ, ਜੋ ਇੱਕ ਨਿੱਜੀ ਸਕੂਲ ਵਿੱਚ ਅਧਿਆਪਕਾ ਸੀ।

ਜਾਣਕਾਰੀ ਅਨੁਸਾਰ, ਸ਼ੀਤਲ ਸਵੇਰੇ ਸਕੂਟੀ ’ਤੇ ਸਵਾਰ ਹੋ ਕੇ ਆਪਣੇ ਸਕੂਲ ਜਾ ਰਹੀ ਸੀ। ਇਸ ਦੌਰਾਨ ਮੁਖੀਜਾ ਕਾਲੋਨੀ ਨੇੜੇ ਉਹ ਇੱਕ ਹੋਰ ਨਿੱਜੀ ਸਕੂਲ ਦੀ ਬੱਸ ਦੀ ਲਪੇਟ ਵਿੱਚ ਆ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਸ਼ੀਤਲ ਦਾ 10 ਸਾਲ ਦਾ ਪੁੱਤਰ ਹੈ। ਇਸ ਹਾਦਸੇ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।