ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ! 4.2 ਤੀਬਰਤਾ ਦਰਜ

Top Trending News ਰਾਸ਼ਟਰੀ

ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ! 4.2 ਤੀਬਰਤਾ ਦਰਜ

ਉੱਤਰਕਾਸ਼ੀ 11 ਅਕਤੂਬਰ 2026

ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਸ਼ਾਮ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਜ਼ਿਲ੍ਹਾ ਮੁੱਖ ਦਫ਼ਤਰ ਉੱਤਰਕਾਸ਼ੀ ਸਮੇਤ ਨੇੜਲੇ ਇਲਾਕਿਆਂ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

ਜਾਣਕਾਰੀ ਅਨੁਸਾਰ, ਭੂਚਾਲ ਦੇ ਝਟਕੇ ਰਾਤ 8 ਵੱਜ ਕੇ 7 ਮਿੰਟ ’ਤੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.2 ਮਾਪੀ ਗਈ। ਝਟਕੇ ਮਹਿਸੂਸ ਹੁੰਦਿਆਂ ਹੀ ਲੋਕਾਂ ਵਿੱਚ ਘਬਰਾਹਟ ਫੈਲ ਗਈ। ਹਾਲਾਂਕਿ, ਮੁੱਢਲੀ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਚਾਰ ਦਿਨਾਂ ਦੌਰਾਨ ਉੱਤਰਾਖੰਡ ਦੇ ਕਿਸੇ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਇਹ ਦੂਜੀ ਘਟਨਾ ਹੈ। ਲਗਾਤਾਰ ਆ ਰਹੇ ਭੂਚਾਲ ਦੇ ਝਟਕਿਆਂ ਕਾਰਨ ਸਥਾਨਕ ਲੋਕਾਂ ਵਿੱਚ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।