ਸਾਵਧਾਨ! ਮਾਨਸੂਨ ਦੀ ਵਾਪਸੀ ਨਾਲ ਵਧੇਗੀ ਠੰਢ; ਪੰਜਾਬ ਸਮੇਤ 12 ਸੂਬਿਆਂ ‘ਚ ਮੀਂਹ ਦੀ ਚੇਤਾਵਨੀ

Top Trending News ਪੰਜਾਬ

ਸਾਵਧਾਨ! ਮਾਨਸੂਨ ਦੀ ਵਾਪਸੀ ਨਾਲ ਵਧੇਗੀ ਠੰਢ; ਪੰਜਾਬ ਸਮੇਤ 12 ਸੂਬਿਆਂ ਵਿੱਚ ਮੀਂਹ ਦੀ ਚੇਤਾਵਨੀ

ਨਵੀਂ ਦਿੱਲੀ, 11 ਅਕਤੂਬਰ 2026

ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅੱਜ ਪੰਜਾਬ ਸਮੇਤ 12 ਸੂਬਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ।

ਇਸ ਦੇ ਨਾਲ ਹੀ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਦੇ ਨਾਲ ਬਰਫ਼ਬਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਮੈਦਾਨੀ ਇਲਾਕਿਆਂ ਵਿੱਚ ਵੀ ਤਾਪਮਾਨ ਡਿੱਗਣ ਲੱਗਾ ਹੈ।

ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਰਾਤ ਅਤੇ ਸਵੇਰ ਵੇਲੇ ਠੰਢ ਦਾ ਅਹਿਸਾਸ ਹੋਰ ਵਧ ਸਕਦਾ ਹੈ। ਅਕਤੂਬਰ ਦੇ ਤੀਜੇ ਹਫ਼ਤੇ ਤੱਕ ਕਈ ਇਲਾਕਿਆਂ ਵਿੱਚ ਠੰਢ ਦਾ ਅਸਰ ਸਪੱਸ਼ਟ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਮੌਨਸੂਨ ਦੀ ਵਾਪਸੀ ਪੂਰੀ ਹੋਣ ਦੀ ਉਮੀਦ ਹੈ।

ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵੀ ਤਾਪਮਾਨ ਡਿੱਗਣ ਦੇ ਆਸਾਰ ਹਨ, ਜਦਕਿ ਤਾਮਿਲਨਾਡੂ, ਕਰਨਾਟਕ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ 11 ਤੋਂ 13 ਅਕਤੂਬਰ ਦੌਰਾਨ ਹਲਕਾ ਮੀਂਹ ਪੈ ਸਕਦਾ ਹੈ।

ਦਿੱਲੀ-ਐੱਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਦਿਨ ਵੇਲੇ ਧੁੱਪ ਅਤੇ ਰਾਤ ਨੂੰ ਠੰਢ ਦਾ ਮਿਲਿਆ-ਜੁਲਿਆ ਪ੍ਰਭਾਵ ਰਹਿਣ ਦੀ ਸੰਭਾਵਨਾ ਹੈ।