ਪੰਜਾਬ ‘ਚ ED ਦਾ ਛਾਪਾ! ਗੁਰੂਗ੍ਰਾਮ ਹੈੱਡ ਆਫਿਸ ਵਾਲੇ ਨਿੱਜੀ ਹਸਪਤਾਲ ‘ਤੇ ਕੱਸਿਆ ਸ਼ਿਕੰਜਾ
ਬਠਿੰਡਾ / ਗੁਰੂਗ੍ਰਾਮ/ਚੰਡੀਗੜ੍ਹ, 12 ਅਕਤੂਬਰ 2026- ਪੰਜਾਬ ‘ਚ ED ਦੀਆਂ ਵੱਖ-ਵੱਖ ਟੀਮਾਂ ਨੇ ਇੱਕ ਪ੍ਰਮੁੱਖ ਪ੍ਰਾਈਵੇਟ ਹਸਪਤਾਲ ਦੀਆਂ ਬਠਿੰਡਾ ਸਮੇਤ ਵੱਖ-ਵੱਖ ਬ੍ਰਾਂਚਾਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ ਹੈ।
ਸੂਤਰਾਂ ਅਨੁਸਾਰ, ਗੁਰੂਗ੍ਰਾਮ ਦੇ ਹੈੱਡ ਆਫਿਸ ਦੇ ਨਾਲ-ਨਾਲ ਪੰਜਾਬ ਦੇ ਬਠਿੰਡਾ ਅਤੇ ਹੋਰਨਾਂ ਸ਼ਹਿਰਾਂ ਵਿੱਚ ਸਥਿਤ ਹਸਪਤਾਲ ਦੀਆਂ ਬ੍ਰਾਂਚਾਂ ਵਿੱਚ ਵੀ ਈਡੀ ਦੀਆਂ ਟੀਮਾਂ ਵੱਲੋਂ ਇੱਕੋ ਵੇਲੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।
ਹਾਲਾਂਕਿ, ਈਡੀ ਵੱਲੋਂ ਇਹ ਛਾਪੇਮਾਰੀ ਕਿਸ ਖਾਸ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ, ਇਸ ਬਾਰੇ ਅਜੇ ਤੱਕ ਏਜੰਸੀ ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਨਾ ਹੀ ਹਸਪਤਾਲ ਪ੍ਰਬੰਧਨ ਵੱਲੋਂ ਇਸ ਮਾਮਲੇ ‘ਤੇ ਹੁਣ ਤੱਕ ਕੋਈ ਬਿਆਨ ਜਾਰੀ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ED ਦੇ ਅਧਿਕਾਰੀ ਸਵੇਰੇ ਤੜਕੇ ਹੀ ਪੁਲਿਸ ਅਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਨਾਲ ਹਸਪਤਾਲ ਦੇ ਕੰਪਲੈਕਸਾਂ ਵਿੱਚ ਪਹੁੰਚ ਗਏ ਸਨ। ED ਦੀ ਇਸ ਕਾਰਵਾਈ ਦੇ ਨਾਲ ਹੀ ਹਸਪਤਾਲ ਵਿੱਚ ਆਉਣ-ਜਾਣ ਵਾਲੇ ਰਸਤਿਆਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤਾਂ ਜੋ ਜਾਂਚ ਪ੍ਰਕਿਰਿਆ ਵਿੱਚ ਕੋਈ ਵਿਘਨ ਨਾ ਪਵੇ।
ਹਾਲਾਂਕਿ, ਇਹ ਯਕੀਨੀ ਬਣਾਇਆ ਜਾ ਰਹੀ ਹੈ ਕਿ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਅਤੇ ਐਮਰਜੈਂਸੀ ਸੇਵਾਵਾਂ ‘ਤੇ ਇਸ ਦਾ ਕੋਈ ਅਸਰ ਨਾ ਪਵੇ। ਮਰੀਜ਼ਾਂ ਦੀ ਦੇਖਭਾਲ ਅਤੇ ਡਾਕਟਰੀ ਸੇਵਾਵਾਂ ਨੂੰ ਆਮ ਵਾਂਗ ਚੱਲਣ ਦਿੱਤਾ ਜਾ ਰਿਹਾ ਹੈ। ਫਿਲਹਾਲ, ਈਡੀ ਦੀ ਟੀਮ ਵੱਲੋਂ ਜਾਂਚ ਪ੍ਰਕਿਰਿਆ ਨਿਰੰਤਰ ਜਾਰੀ ਹੈ।







