ਵੱਡੀ ਖ਼ਬਰ: ਜੰਤਰ-ਮੰਤਰ ਪਹੁੰਚੇ CJP ਦੇ ਆਗੂ, ਦਿੱਲੀ ਪੁਲਿਸ ਨੇ ਹਿਰਾਸਤ ਲਿਆ ‘ਚ!
ਨਵੀਂ ਦਿੱਲੀ 13 ਅਕਤੂਬਰ 2026
ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਮੁੱਖ ਬੁਲਾਰੇ ਸੌਰਭ ਦਾਸ ਅਤੇ ਕੌਮੀ ਬੁਲਾਰੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੋਵੇਂ ਆਗੂ ਦਿੱਲੀ ਦੇ ਜੰਤਰ-ਮੰਤਰ ਵਿਖੇ ਪਹੁੰਚੇ ਹੋਏ ਸਨ। ਇਸ ਘਟਨਾ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਕਾਕਰੋਚ ਜਨਤਾ ਪਾਰਟੀ ਦੇ ਦੋਵੇਂ ਬੁਲਾਰੇ ਜੰਤਰ-ਮੰਤਰ ਪਹੁੰਚੇ ਸਨ, ਜਿੱਥੇ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਉਨ੍ਹਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਕਾਰਨਾਂ ਬਾਰੇ ਫਿਲਹਾਲ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਪਿਛੋਕੜ, ਦੋਵਾਂ ਆਗੂਆਂ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਪਿੱਛੇ ਰਹੇ ਕਾਰਨਾਂ ਬਾਰੇ ਅਧਿਕਾਰਤ ਪੱਖ ਦੀ ਉਡੀਕ ਹੈ।
ਜ਼ਿਕਰਯੋਗ ਹੈ ਕਿ ਜੰਤਰ-ਮੰਤਰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨਾਂ ਅਤੇ ਜਨਤਕ ਮੰਗਾਂ ਉਠਾਉਣ ਲਈ ਜਾਣਿਆ ਜਾਂਦਾ ਸਥਾਨ ਹੈ। ਇੱਥੇ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਵੱਲੋਂ ਸਮੇਂ-ਸਮੇਂ ’ਤੇ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਫਿਲਹਾਲ ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਲਏ ਜਾਣ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।







