CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

Top Trending News ਪੰਜਾਬ
  • CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮਨਜੀਤ ਸਿੱਧੂ ਲੰਬੇ ਸਮੇਂ ਤੱਕ ਮੁੱਖ ਮੰਤਰੀ ਮਾਨ ਦੇ ਕਰੀਬੀ ਸਹਿਯੋਗੀ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਨਵਰੀ 2023 ਵਿੱਚ ਮਨਜੀਤ ਸਿੱਧੂ ਨੂੰ ਆਪਣਾ OSD ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵਿੱਚ ਮੀਡੀਆ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾਅ ਰਹੇ ਸਨ। ਨਵੰਬਰ 2023 ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਦੇ OSD ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਨਜੀਤ ਸਿੱਧੂ ਪੇਸ਼ੇ ਤੋਂ ਪੱਤਰਕਾਰ ਵੀ ਰਹਿ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਇੱਕ ਹੋਰ ਸਾਬਕਾ OSD ਓਂਕਾਰ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉੱਧਰ, ਮੌਜੂਦਾ OSD ਰਾਜਬੀਰ ਘੁੰਮਣ ਵੀ ED ਅਤੇ CBI ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ।