ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ‘ਇੰਡੀਆ’ ਗੱਠਜੋੜ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਸੰਭਵ

Top Trending News ਦਿੱਲੀ ਰਾਸ਼ਟਰੀ

 

ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ‘ਇੰਡੀਆ’ ਗੱਠਜੋੜ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਸੰਭਵ

ਨਵੀਂ ਦਿੱਲੀ 13 ਅਕਤੂਬਰ 2026

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ‘ਇੰਡੀਆ’ ਗੱਠਜੋੜ ਵੱਲੋਂ ਦਾਇਰ ਸਾਂਝੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਆਗੂਆਂ ਨੇ ਬੀਤੇ ਦਿਨ ਮੁੱਖ ਚੋਣ ਕਮਿਸ਼ਨਰ ਦੇ ਵਿਰੁੱਧ ਰੋਸ ਮਾਰਚ ਕੱਢਣ ਤੋਂ ਬਾਅਦ ਸਿਖਰਲੀ ਅਦਾਲਤ ਦਾ ਰੁਖ ਕੀਤਾ ਸੀ।

ਪਟੀਸ਼ਨ 11 ਵਿਰੋਧੀ ਆਗੂਆਂ ਵੱਲੋਂ ਸਾਂਝੇ ਤੌਰ ’ਤੇ ਦਾਇਰ ਕੀਤੀ ਗਈ ਹੈ। ਇਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ, ਮਾਕਪਾ ਆਗੂ ਐੱਮ.ਏ. ਬੇਬੀ, ਤ੍ਰਿਣਮੂਲ ਕਾਂਗਰਸ ਦੇ ਆਗੂ ਸੌਗਾਤ ਰਾਏ, ਐੱਨਸੀਪੀ-ਐੱਸਪੀ ਦੀ ਆਗੂ ਸੁਪ੍ਰਿਆ ਸੂਲੇ, ਸ਼ਿਵ ਸੈਨਾ (ਯੂਬੀਟੀ) ਦੇ ਆਗੂ ਸੰਜੈ ਰਾਊਤ ਅਤੇ ਆਈਯੂਐੱਮਐੱਲ ਦੇ ਆਗੂ ਟੀ. ਬਸ਼ੀਰ ਸਮੇਤ ਹੋਰ ਆਗੂ ਸ਼ਾਮਲ ਹਨ।

‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਅਤੇ ਮੁੱਖ ਚੋਣ ਕਮਿਸ਼ਨਰ ਦੀ ਭੂਮਿਕਾ ਸਬੰਧੀ ਗੰਭੀਰ ਸਵਾਲ ਉਠਾਏ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਸੁਪਰੀਮ ਕੋਰਟ ਦੀ ਸੰਭਾਵਿਤ ਸੁਣਵਾਈ ’ਤੇ ਟਿਕੀਆਂ ਹਨ।