ਵੱਡੀ ਖ਼ਬਰ: ਮੈਡ ਸੰਧੂ ਦੇ ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
ਚੰਡੀਗੜ੍ਹ, 14 ਅਕਤੂਬਰ 2026- ਇਨਫਲੂਐਂਸਰ ਅਤੇ ਪ੍ਰਸਿੱਧ ਮੇਕਅੱਪ ਆਰਟਿਸਟ ਮੈਡ ਸੰਧੂ (ਮਧੂਸੂਦਨ) ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਵੱਡੀ ਅਤੇ ਅਹਿਮ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਸਾਂਝੀ ਅਤੇ ਗੁਪਤ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਮੁੰਬਈ ਏ.ਟੀ.ਐਸ. (ATS) ਦੇ ਪੂਰੇ ਸਹਿਯੋਗ ਨਾਲ ਅੰਜਾਮ ਦਿੱਤੀ ਗਈ ਹੈ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਮਾਰੂ ਹਥਿਆਰ, ਜਿਨ੍ਹਾਂ ਵਿੱਚ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੇ ਹਨ। ਸੂਬੇ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਗ੍ਰਿਫ਼ਤਾਰੀ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੈਡ ਸੰਧੂ ਦਾ ਇਹ ਕਤਲ ਬੀਤੇ ਦਿਨੀਂ 3 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਦਿਨ ਦਿਹਾੜੇ ਵਾਪਰਿਆ ਸੀ।







