ਵੱਡੀ ਖ਼ਬਰ: ਪਰਵਿੰਦਰ ਝੋਟਾ ਕਤਲ ਕਾਂਡ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
ਮਾਨਸਾ 14 ਅਕਤੂਬਰ 2026– ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਕਤਲ ਕਾਂਡ ਵਿੱਚ ਗੋਲੀਆਂ ਚਲਾਉਣ ਵਾਲੇ ਮੁੱਖ ਸ਼ੂਟਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਵਿੱਚ ਇੱਕ ਮੈਡੀਕਲ ਸਟੋਰ ਦੇ ਮਾਲਕ ਦਾ ਨਾਮ ਸਾਹਮਣੇ ਆਇਆ ਸੀ।
ਹੁਣ ਮੁੱਖ ਸ਼ੂਟਰ ਦੀ ਰਾਜਸਥਾਨ ਤੋਂ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਜਾਂਚ ਵਿੱਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਵਾਰਦਾਤ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲਗਾਉਣ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ।







