- ਬ੍ਰੇਕਿੰਗ ਨਿਊਜ਼: ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ
ਲੁਧਿਆਣਾ/ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਚਾਰ ਸਾਲਾਂ ਲਈ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਨੂੰ 14 ਅਕਤੂਬਰ 2026 ਨੂੰ ਹੋਈ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 324ਵੀਂ ਵਿਸ਼ੇਸ਼ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਸ਼ੁਰੂ ਹੋਵੇਗਾ।







