Mid-Term Elections: ਮਿਡਟਰਮ ਚੋਣਾਂ ਤੋਂ ਬਾਅਦ ਹੂਤੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ ਅਮਰੀਕਾ: ਟਰੰਪ ਦੀ ਚਿਤਾਵਨੀ

Top Trending News ਕੌਮਾਂਤਰੀ

Mid-Term Elections: ਮਿਡਟਰਮ ਚੋਣਾਂ ਤੋਂ ਬਾਅਦ ਹੂਤੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ ਅਮਰੀਕਾ: ਟਰੰਪ ਦੀ ਚਿਤਾਵਨੀ

ਵਾਸ਼ਿੰਗਟਨ 14 ਅਕਤੂਬਰ 2026

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੱਧਕਾਲੀ ਚੋਣਾਂ ਤੋਂ ਬਾਅਦ ਹੂਤੀ ਬਾਗ਼ੀਆਂ ਵਿਰੁੱਧ ਮੁੜ ਸਖ਼ਤ ਫ਼ੌਜੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਟਰੰਪ ਨੇ ਆਪਣੇ ਸਮਾਜਿਕ ਮੰਚ ‘ਟਰੂਥ ਸੋਸ਼ਲ’ ਉੱਤੇ ਕੀਤੀ ਇੱਕ ਪੋਸਟ ਰਾਹੀਂ ਹੂਤੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਉਹ ਇਸ ਮਾਮਲੇ ਨੂੰ ਅਣਗੌਲਿਆ ਨਹੀਂ ਕਰਨਗੇ।

ਟਰੰਪ ਨੇ ਦੋਸ਼ ਲਾਇਆ ਕਿ ਹੂਤੀ ਬਾਗ਼ੀ ਇਰਾਨ ਦੀ ਹਮਾਇਤ ਨਾਲ ਸਾਊਦੀ ਅਰਬ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਮੁਤਾਬਕ, ਹੂਤੀਆਂ ਦੀਆਂ ਹਮਲਾਵਰ ਗਤੀਵਿਧੀਆਂ ਕਾਰਨ ਵਿਸ਼ਵ ਪੱਧਰ ’ਤੇ ਤੇਲ ਦੀ ਅਰਥਵਿਵਸਥਾ ਉੱਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਊਰਜਾ ਬਾਜ਼ਾਰਾਂ ਵਿੱਚ ਅਸਥਿਰਤਾ ਵਧ ਰਹੀ ਹੈ।

ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਕਰੀਬ ਇੱਕ ਸਾਲ ਪਹਿਲਾਂ ਅਮਰੀਕਾ ਨੇ ਹੂਤੀਆਂ ਦੇ ਟਿਕਾਣਿਆਂ ਵਿਰੁੱਧ ਵੱਡੇ ਪੱਧਰ ’ਤੇ ਹਵਾਈ ਹਮਲੇ ਕੀਤੇ ਸਨ। ਹਾਲਾਂਕਿ, ਉਨ੍ਹਾਂ ਦੇ ਕਹਿਣ ’ਤੇ ਬਾਅਦ ਵਿੱਚ ਇਹ ਹਮਲੇ ਰੋਕ ਦਿੱਤੇ ਗਏ ਸਨ। ਟਰੰਪ ਨੇ ਸਪਸ਼ਟ ਕੀਤਾ ਕਿ ਮੱਧਕਾਲੀ ਚੋਣਾਂ ਤੋਂ ਬਾਅਦ ਹੂਤੀਆਂ ਨਾਲ ਜੁੜੇ ਮਾਮਲੇ ਨੂੰ ਉਹ ਮੁੜ ਗੰਭੀਰਤਾ ਨਾਲ ਲੈਣਗੇ ਅਤੇ ਲੋੜ ਪੈਣ ’ਤੇ ਸਖ਼ਤ ਕਦਮ ਚੁੱਕੇ ਜਾਣਗੇ।