DA Hike News: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਜੇ ਕਰਨਾ ਪਵੇਗਾ ਇੰਤਜ਼ਾਰ, DA ’ਚ 3 ਤੋਂ 4 ਫ਼ੀਸਦੀ ਵਾਧੇ ਦੀ ਉਮੀਦ

Top Trending News ਦਿੱਲੀ ਰਾਸ਼ਟਰੀ

DA Hike News: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਜੇ ਕਰਨਾ ਪਵੇਗਾ ਇੰਤਜ਼ਾਰ, DA ’ਚ 3 ਤੋਂ 4 ਫ਼ੀਸਦੀ ਵਾਧੇ ਦੀ ਉਮੀਦ

ਨਵੀਂ ਦਿੱਲੀ 15 ਅਕਤੂਬਰ 2026- ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਵਾਧੇ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। 14 ਅਕਤੂਬਰ 2026 ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਵੀ ਇਸ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ।

ਹੁਣ ਸਭ ਦੀਆਂ ਨਜ਼ਰਾਂ ਦੀਵਾਲੀ ਤੋਂ ਪਹਿਲਾਂ ਹੋਣ ਵਾਲੇ ਸੰਭਾਵੀ ਐਲਾਨ ’ਤੇ ਟਿਕੀਆਂ ਹੋਈਆਂ ਹਨ। ਮੌਜੂਦਾ ਸਮੇਂ ਕੇਂਦਰੀ ਮੁਲਾਜ਼ਮਾਂ ਨੂੰ 60 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਇਸ ਵਾਰ DA ਵਿੱਚ 3 ਤੋਂ 4 ਫ਼ੀਸਦੀ ਤੱਕ ਵਾਧੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜੇਕਰ 3 ਫ਼ੀਸਦੀ ਵਾਧਾ ਹੁੰਦਾ ਹੈ ਤਾਂ ਇਹ 63 ਫ਼ੀਸਦੀ ਅਤੇ 4 ਫ਼ੀਸਦੀ ਵਾਧੇ ਦੀ ਸੂਰਤ ਵਿੱਚ 64 ਫ਼ੀਸਦੀ ਹੋ ਸਕਦਾ ਹੈ। ਹਾਲਾਂਕਿ, ਸਰਕਾਰ ਵੱਲੋਂ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਇਸ ਤੋਂ ਪਹਿਲਾਂ ਅਪ੍ਰੈਲ 2026 ਵਿੱਚ ਸਰਕਾਰ ਨੇ 2 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ, ਜੋ 1 ਜਨਵਰੀ 2026 ਤੋਂ ਲਾਗੂ ਹੋਇਆ ਸੀ। ਜੇਕਰ ਨਵੇਂ ਵਾਧੇ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਇਹ 1 ਜੁਲਾਈ 2026 ਤੋਂ ਲਾਗੂ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪਿਛਲੇ ਮਹੀਨਿਆਂ ਦਾ ਬਕਾਇਆ (ਏਰੀਅਰ) ਵੀ ਮਿਲ ਸਕਦਾ ਹੈ। ਫਿਲਹਾਲ ਅੰਤਿਮ ਫ਼ੈਸਲੇ ਦੀ ਉਡੀਕ ਹੈ।