- ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਗੁਰਦੁਆਰਾ ਤਾਲਮੇਲ ਕਮੇਟੀ ਮੋਹਾਲੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਮੋਹਾਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੁਰਦੁਆਰਾ ਤਾਲਮੇਲ ਕੇਮਟੀ ਮੁਹਾਲੀ ਦੇ ਪ੍ਰਧਾਨ ਸ ਅਮਰਜੀਤ ਸਿੰਘ ਪਾਹਵਾ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਮਾਨਸਾ ਵਿੱਖੇ ਹੋਏ ਨੌਜਵਾਨ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ ਅਤੇ ਚਿੰਤਾਜਨਕ ਹੈ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਅਤੇ ਬੇਭਰੋਸਗੀ ਦਾ ਮਾਹੋਲ ਪੈਦਾ ਕਰਦੀਆਂ ਹਨ। ਉਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਜਿੰਮੇਵਾਰੀ ਹੈ ਗੁਰਦੁਆਰਾ ਤਾਲਮੇਲ ਕਮੇਟੀ ਮੰਗ ਕਰਦੀ ਹੈ ਕਿ ਇਸ ਮਸਲੇ ਦੀ ਗੰਭੀਰਤਾ ਲਾਲ ਜਾਂਚ ਕਰਕੇ ਅਪਰਾਧੀਆਂ ਤੇ ਬਣਦੀ ਕਰਵਾਈ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।







