ਲੁਧਿਆਣਾ ’ਚ ਧਰਨੇ ਦੌਰਾਨ ਕਰੰਟ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Top Trending News ਪੰਜਾਬ
  • ਲੁਧਿਆਣਾ ’ਚ ਧਰਨੇ ਦੌਰਾਨ ਕਰੰਟ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ
  • ਮੁੱਖ ਮੰਤਰੀ ਭਗਵੰਤ ਮਾਨ ਦੇ ਹੋਰਡਿੰਗ ਨੂੰ ਉਤਾਰਨ ਲਈ ਲੋਹੇ ਦੀ ਰਾਡ ਵਰਤਦਿਆਂ 11 ਹਜ਼ਾਰ ਵੋਲਟ ਦੀ ਤਾਰ ਨਾਲ ਟਕਰਾਈ ਰਾਡ

ਲੁਧਿਆਣਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ’ਤੇ ਧਰਨੇ ਦੌਰਾਨ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਹੋਰਡਿੰਗ ਨੂੰ ਉਤਾਰਨ ਲਈ ਲੋਹੇ ਦੀ ਰਾਡ ਦੀ ਵਰਤੋਂ ਕਰ ਰਿਹਾ ਸੀ।

ਜਾਣਕਾਰੀ ਅਨੁਸਾਰ, ਹੋਰਡਿੰਗ ਉਤਾਰਨ ਦੌਰਾਨ ਲੋਹੇ ਦੀ ਰਾਡ ਉੱਪਰੋਂ ਲੰਘ ਰਹੀਆਂ 11 ਹਜ਼ਾਰ ਵੋਲਟ ਦੀਆਂ ਹਾਈਟੈਂਸ਼ਨ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ। ਇਸ ਕਾਰਨ ਜਸ਼ਨਦੀਪ ਨੂੰ ਜ਼ੋਰਦਾਰ ਕਰੰਟ ਲੱਗਿਆ ਅਤੇ ਅੱਗ ਲੱਗਣ ਮਗਰੋਂ ਉਹ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।

ਜਸ਼ਨਦੀਪ ਦੇ ਚਚੇਰੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਤਹਿਤ ਲੁਧਿਆਣਾ ਵਿੱਚ ਧਰਨਾ ਦਿੱਤਾ ਜਾ ਰਿਹਾ ਸੀ। ਜਸ਼ਨਦੀਪ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚਿਆ ਸੀ, ਜਿੱਥੇ ਇਹ ਹਾਦਸਾ ਵਾਪਰ ਗਿਆ।