ਨਸ਼ਿਆਂ ਖ਼ਿਲਾਫ਼ ਜੰਗ ਤੇਜ਼ ਕਰਨ ਦੀ ਤਿਆਰੀ! ਫਿਲੌਰ ਪਹੁੰਚੇ CM ਮਾਨ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 16 ਅਕਤੂਬਰ 2026: ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਲੌਰ ਪਹੁੰਚੇ, ਜਿੱਥੇ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ।
ਮੀਟਿੰਗ ਦੌਰਾਨ ਸੂਬੇ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਕੀਤੇ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ’ਤੇ ਨੱਥ ਪਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਯਕੀਨੀ ਬਣਾਉਣ ਵਰਗੇ ਮੁੱਦੇ ਵੀ ਵਿਚਾਰੇ ਜਾ ਸਕਦੇ ਹਨ।
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਹੋਰ ਪ੍ਰਭਾਵਸ਼ਾਲੀ ਰਣਨੀਤੀ ਅਪਣਾਉਣ ਸਬੰਧੀ ਹਦਾਇਤਾਂ ਦਿੱਤੇ ਜਾਣ ਦੀ ਸੰਭਾਵਨਾ ਹੈ।
ਹੁਣ ਸਭ ਦੀਆਂ ਨਜ਼ਰਾਂ ਇਸ ਮੀਟਿੰਗ ਦੇ ਨਤੀਜਿਆਂ ’ਤੇ ਟਿਕੀਆਂ ਹੋਈਆਂ ਹਨ। ਮੀਟਿੰਗ ਤੋਂ ਬਾਅਦ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਕਿਹੜੇ ਨਵੇਂ ਕਦਮ ਚੁੱਕਦੀ ਹੈ ਅਤੇ ਕੀ ਨਵੀਂ ਰਣਨੀਤੀ ਸਾਹਮਣੇ ਆਉਂਦੀ ਹੈ, ਇਸ ਬਾਰੇ ਸਥਿਤੀ ਅਧਿਕਾਰਤ ਐਲਾਨ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।







