ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

Top Trending News ਪੰਜਾਬ
  • ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅੰਮ੍ਰਿਤਸਰ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ ਲਗਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਜੀਵਨ ਸਿੰਘ ਬਗੀਚੀ ਵਾਲੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਸਿੱਖ ਇਤਿਹਾਸ ਦੇ ਉਲਟ ਕੀਤੀਆਂ ਜਾ ਰਹੀਆਂ ਕਥਿਤ ਵਿਵਾਦਤ ਟਿੱਪਣੀਆਂ ਦੇ ਮਾਮਲੇ ’ਤੇ ਵਿਚਾਰ ਕੀਤਾ ਗਿਆ।

ਜਾਰੀ ਆਦੇਸ਼ ਅਨੁਸਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਣੌਤੀ ਦੇਣ ਦੇ ਮਾਮਲੇ ਨੂੰ ਵੀ ਵਿਚਾਰਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਜੀਵਨ ਸਿੰਘ ਬਗੀਚੀ ਵਾਲੇ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਦੇ ਆਸ਼ੇ ਅਨੁਸਾਰ ਸੋਝੀ ਨਹੀਂ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।