US Breaking- ਅਮਰੀਕਾ ਦੇ ਸਕੂਲ ’ਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

Top Trending News ਕੌਮਾਂਤਰੀ

 

US Breaking- ਅਮਰੀਕਾ ਦੇ ਸਕੂਲ ’ਚ ਗੋਲੀਬਾਰੀ, 3 ਬੱਚਿਆਂ ਸਮੇਤ 4 ਦੀ ਮੌਤ

ਅਮਰੀਕਾ 16 ਅਕਤੂਬਰ 2026: ਅਮਰੀਕਾ ਦੇ ਓਰੇਗਨ ਸੂਬੇ ਦੇ ਬੈਂਡ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸਿਲਵਰ ਰੇਲ ਐਲੀਮੈਂਟਰੀ ਸਕੂਲ ਵਿੱਚ ਵਾਪਰੀ ਇਸ ਘਟਨਾ ਦੌਰਾਨ ਕਈ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ। ਅਮਰੀਕੀ ਮੀਡੀਆ ਰਿਪੋਰਟਾਂ ਅਨੁਸਾਰ, ਗੋਲੀਬਾਰੀ ਵਿੱਚ ਇੱਕ ਬਾਲਗ ਅਤੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸਕੂਲ ਕੰਪਲੈਕਸ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਪੁਲਿਸ ਨੂੰ ਸਕੂਲ ਦੇ ਅੰਦਰ ਸ਼ੱਕੀ ਹਮਲਾਵਰ ਦੀ ਲਾਸ਼ ਵੀ ਮਿਲੀ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਮੌਤਾਂ ਦੀ ਦੱਸੀ ਗਈ ਗਿਣਤੀ ਵਿੱਚ ਸ਼ੱਕੀ ਹਮਲਾਵਰ ਵੀ ਸ਼ਾਮਲ ਹੈ ਜਾਂ ਨਹੀਂ।

ਸਕੂਲ ਵਰਗੇ ਸੁਰੱਖਿਅਤ ਮੰਨੇ ਜਾਂਦੇ ਸਥਾਨ ’ਤੇ ਗੋਲੀਬਾਰੀ ਦੀ ਇਸ ਘਟਨਾ ਨੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਚਿੰਤਾਵਾਂ ਵਧਾ ਦਿੱਤੀਆਂ ਹਨ। ਫਿਲਹਾਲ, ਜ਼ਖ਼ਮੀਆਂ ਦੀ ਸਹੀ ਗਿਣਤੀ, ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।