- ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ: 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਸ਼ਨੀਵਾਰ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਨੂੰ ₹50 ਹਜ਼ਾਰ ਦਾ ਬੇਲ ਬਾਂਡ ਵੀ ਭਰਨਾ ਪਿਆ। ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਨਾਟ ਪਲੇਸ ਵਿਖੇ ‘ਲਹਿਰਾ ਦੋ ਤਿਰੰਗਾ’ ਰੈਲੀ ਤੋਂ ਪਹਿਲਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਅੱਠ ਦਿਨਾਂ ਦੇ ਅੰਦਰ ਦੀਪਕੇ ਵਿਰੁੱਧ ਇਹ ਦੂਜੀ ਵਾਰ ਕਾਰਵਾਈ ਹੋਈ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ ਸੀ। ਅਗਲੇ ਦਿਨ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਨੇਹਾ ਬੋਰਾ ਨੂੰ ਵੀ ਸ਼ਨੀਵਾਰ ਨੂੰ ਰਿਹਾਅ ਕਰ ਦਿੱਤਾ ਗਿਆ।
SIR ਦੇ ਵਿਰੋਧ ਵਿੱਚ 1 ਨਵੰਬਰ ਨੂੰ ਕਾਂਗਰਸ ਦੀ ਰੈਲੀ
ਦੂਜੇ ਪਾਸੇ, ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦੇ ਵਿਰੋਧ ਵਿੱਚ ਕਾਂਗਰਸ ਵੱਲੋਂ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਜਾਵੇਗੀ। ਕਾਂਗਰਸ ਨੇ ਇਸ ਰੈਲੀ ਲਈ ਦਿੱਲੀ ਪੁਲਿਸ ਤੋਂ ਪਹਿਲਾਂ ਹੀ ਮਨਜ਼ੂਰੀ ਲੈ ਲਈ ਹੈ।







