CJP ਮੁਖੀ ਅਭਿਜੀਤ ਦੀਪਕੇ ਪੁਲਿਸ ਹਿਰਾਸਤ ’ਚ, AISA ਦੀ ਕੌਮੀ ਪ੍ਰਧਾਨ ਨੇਹਾ ਬੋਰਾ ਰਿਹਾਅ
ਨਵੀਂ ਦਿੱਲੀ 17 ਅਕਤੂਬਰ 2026
ਕਾਕਰੋਚ ਜਨਤਾ ਪਾਰਟੀ (CJP) ਦੇ ਮੁਖੀ ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਰੋਕਥਾਮੀ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀਆਂ ਧਾਰਾਵਾਂ 126 ਅਤੇ 170 ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੂੰ ਅੱਜ ਸਪੈਸ਼ਲ ਐਗਜ਼ੀਕਿਊਟਿਵ ਮੈਜਿਸਟ੍ਰੇਟ (SEM) ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੂਜੇ ਪਾਸੇ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਦੀ ਕੌਮੀ ਪ੍ਰਧਾਨ ਨੇਹਾ ਬੋਰਾ ਨੂੰ ਦਿੱਲੀ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਵਿਰੁੱਧ ਦਿੱਲੀ ਪੁਲਿਸ ਐਕਟ ਦੀ ਧਾਰਾ 65 ਤਹਿਤ ਕਾਰਵਾਈ ਕੀਤੀ ਗਈ ਸੀ।
ਮਿਲੀ ਜਾਣਕਾਰੀ ਅਨੁਸਾਰ, ਨੇਹਾ ਬੋਰਾ ਨੂੰ ਦੇਰ ਰਾਤ ਆਪਣੇ ਵਕੀਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਹ ਹੁਣ ਆਪਣੇ ਘਰ ਪਹੁੰਚ ਚੁੱਕੇ ਹਨ।
ਇਸ ਦੌਰਾਨ ਅਭਿਜੀਤ ਦੀਪਕੇ ਅਜੇ ਵੀ ਪੁਲਿਸ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਦੋਵਾਂ ਵਿਰੁੱਧ ਕੀਤੀ ਗਈ ਕਾਰਵਾਈ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।







