ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ: ਵਿੱਤ ਮੰਤਰੀ ਦੇ ਹਲਕਾ ਦਿੜਬਾ ‘ਚ ਰੋਸ ਰੈਲੀ ਕਰਨ ਦਾ ਐਲਾਨ

Top Trending News ਪੰਜਾਬ
  • ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ: ਵਿੱਤ ਮੰਤਰੀ ਦੇ ਹਲਕਾ ਦਿੜਬਾ ‘ਚ ਰੋਸ ਰੈਲੀ ਕਰਨ ਦਾ ਐਲਾਨ
  • ਭਰਾਤਰੀ ਜਥੇਬੰਦੀਆਂ ਨੇ ਵੀ ਮੀਟਿੰਗ ਵਿੱਚ ਕੀਤੀ ਸਮੂਲੀਅਤ

ਬਰਨਾਲਾ 17 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸੰਬੰਧ ਵਿੱਚ ਹੇਠ ਲਿਖੀਆਂ ਭਰਾਤਰੀ ਜਥੇਬੰਦੀਆਂ ਦੇ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਗਈ ਜਿਸ ਵਿਚ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ ਜਗਰੂਪ ਸਿੰਘ ਲਹਿਰਾ ਗੁਰਵਿੰਦਰ ਸਿੰਘ ਪੰਨੂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਪੰਜਾਬ ਰੋਡਵੇਜ਼ ਪਨਬੱਸ
ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ , ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ , ਟੈਕਨੀਕਲ ਸਰਵਿਸ ਯੂਨੀਅਨ ਭੰਗਲ ਸਤਵਿੰਦਰ ਸਿੰਘ ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਗੁੱਜਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਡੀਡੀਐਫ ਨੇ ਸਮੂਲੀਅਤ ਕਰਨ ਦਾ ਭਰੋਸਾ ਦਵਾਇਆ ਗਿਆ।

ਉਕਤ ਆਗੂਆਂ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਠੇਕੇਦਾਰਾਂ, ਕੰਪਨੀਆਂ ਸੋਸਾਇਟੀਆਂ, ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਸਬੰਧਤ ਸਬੰਧਤ ਵਿਭਾਗਾਂ ਦੇ ਵਿੱਚ ਸਿੱਧਾ ਕੰਟਰੈਕਟ ਤੇ ਕਰਨ ਕਰਨ ਅਤੇ 1948 ਐਕਟ ਅਨੁਸਾਰ ਗੁਜ਼ਾਰੇ ਯੋਗ ਤਨਖਾਹ ਦੇਣ ਦੀ ਮੰਗ ਨੂੰ ਲੈ ਕੇ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਲਕਾ ਦਿੜਬਾ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਠੇਕਾ ਮੁਲਾਜਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਅਤੇ ਸਬ-ਕਮੇਟੀ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਉਥੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਠੇਕੇਦਾਰ, ਕੰਪਨੀਆ, ਸੋਸਾਇਟੀਆਂ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜਮਾਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ। ਸਰਕਾਰੀ ਵਿਭਾਗਾਂ ਦੇ ਨਿਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਹੋਰ ਅੱਗੇ ਵਧਾਉਣ ਦੇ ਰਾਹ ਚੱਲਣ ਲਈ ਮੌਜੂਦਾ ਸਰਕਾਰ ਬਜਿੱਦ ਹੈ। ਪੱਕੇ ਕੰਮ ਖੇਤਰ ਵਿੱਚ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਤੋਂ ਇਨਕਾਰੀ ਹੈ। ਘੱਟੋ-ਘੱਟ ਉਜਰਤ ਦੇ ਕਾਨੂੰਨ ਨੂੰ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਮੁਤਾਬਕ ਲਾਗੂ ਨਹੀਂ ਕਰ ਰਹੀ ਹੈ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਕਾਨੂੰਨ ਲਾਗੂ ਨਹੀਂ ਕਰ ਰਹੀ। ਲੇਬਰ ਕਾਨੂੰਨਾਂ ਵਿਚ ਕੀਤੀਆਂ ਕਾਮਾ ਦੋਖੀ ਸੋਧਾਂ ਨੂੰ ਰੱਦ ਨਹੀਂ ਕਰ ਰਹੀ ਅਤੇ ਮੰਗਾਂ ਦਾ ਹੱਲ ਕਰਨ ਦੀ ਥਾਂ ਗੱਲਬਾਤ ਦੇ ਦਰਵਾਜੇ ਬੰਦ ਕਰ ਰੱਖੇ ਹਨ।

‘ਮੰਗਾਂ-ਮਸਲਿਆਂ’ ਦਾ ਹੱਲ ਕਰਨ ਦੀ ਬਜਾਏ ਮੁੱਖ ਮੰਤਰੀ ਵਲੋਂ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਗੱਲਬਾਤ ਕਰਨ ਤੋਂ ਇਨਕਾਰੀ ਹੈ। ਜਦਕਿ ਵਰਤਮਾਨ ਸਰਕਾਰ ਨੂੰ ਚਾਹੀਦਾ ਹੈ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜਮ, ਜੋ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ ਅਤੇ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸ ਰਹੇ ਹਨ, ਉਨ੍ਹਾਂ ਦੇ ਪੱਕੇ ਰੁਜਗਾਰ ਦਾ ਹੱਲ ਕੀਤਾ ਜਾਵੇ ਪੰਜਾਬ ਸਰਕਾਰ ਦੇ ਠੇਕਾ ਮੁਲਾਜਮ ਵਿਰੋਧੀ ਅਪਣਾਏ ਜਾ ਰਹੇ ਰਵੱਈਏ ਦੇ ਕਾਰਨ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ  ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸਰਕਾਰ ਵਲੋਂ ਪੈਦਾ ਕੀਤੀ ਜਾ ਰਹੀ ਮਜਬੂਰੀ ਵੱਸ ਅੱਜ ਇਥੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਮੋਰਚੇ ਦੇ ਪਲੇਟਫਾਰਮ ਤੋਂ ਐਲਾਨ ਕੀਤਾ ਕਿ ਆਪਣੇ ਪੱਕੇ ਰੁਜਗਾਰ ਦੀ ਮੰਗ ਦਾ ਹੱਲ ਕਰਵਾਉਣ ਤੱਕ  ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਮਿਤੀ 21 ਅਤੇ 22 ਅਕਤੂਬਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਫੈਸਲਾ ਕਰਦੇ ਹੋਏ ਮਿਤੀ 21 ਅਕਤੂਬਰ 2026 ਨੂੰ ਪੰਜਾਬ ਭਰ ਦੇ ਵਿੱਚ ਰੋਸ ਰੈਲੀਆਂ ਮੁਜਾਹਰੇ ਕਰਨ ਦਾ ਫੈਸਲਾ ਕੀਤਾ। ਅੱਜ ਸਾਰੀਆਂ ਜਥੇਬੰਦੀਆਂ ਵੱਲੋਂ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗਗਨਦੀਪ ਸਿੰਘ ਕਣਕਵਾਲ, ਖੁਸ਼ਦੀਪ ਸਿੰਘ ਲਹਿਰਾ, ਜਸਵਿੰਦਰ ਸਿੰਘ ਬੀਜਾ, ਯਾਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਚਰਨ ਜੀਤ ਸਿੰਘ ਖਿਆਲੀ, ਬਲਦੇਵ ਸਿੰਘ ਬਰਨਾਲਾ, ਚਮਕੌਰ ਸਿੰਘ ਕੁਰੜ ਛਾਪਾ ਆਦਿ ਹਾਜ਼ਰ ਸਨ।