ਵੱਡੀ ਖ਼ਬਰ: CBI ਨੇ CMO ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ 3 ਵਿਅਕਤੀਆਂ ਨੂੰ ਕੀਤਾ ਤਲਬ, OSD ਤੋਂ ਵੀ ਹੋਵੇਗੀ ਮੁੜ ਪੁੱਛਗਿੱਛ

Top Trending News ਚੰਡੀਗੜ੍ਹ ਰਾਸ਼ਟਰੀ

ਵੱਡੀ ਖ਼ਬਰ: CBI ਨੇ CMO ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ 3 ਵਿਅਕਤੀਆਂ ਨੂੰ ਕੀਤਾ ਤਲਬ, OSD ਤੋਂ ਵੀ ਹੋਵੇਗੀ ਮੁੜ ਪੁੱਛਗਿੱਛ

ਚੰਡੀਗੜ੍ਹ 18 ਅਕਤੂਬਰ 2026

ਕੇਂਦਰੀ ਜਾਂਚ ਬਿਊਰੋ (CBI) ਨੇ CMO ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕਾਰੋਬਾਰੀ ਅਤੇ ਦੋ ਨੇਤਾ ਸ਼ਾਮਲ ਹਨ। ਇਨ੍ਹਾਂ ਨੂੰ ਅੱਜ ਐਤਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਇਸੇ ਮਾਮਲੇ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਡਿਊਟੀ ਅਫ਼ਸਰ (OSD) ਨੂੰ ਸੋਮਵਾਰ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-30 ਸਥਿਤ CBI ਦਫ਼ਤਰ ਵਿੱਚ ਉਨ੍ਹਾਂ ਤੋਂ ਲਗਭਗ ਛੇ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।

CBI ਵੱਲੋਂ ਕੀਤੀ ਜਾ ਰਹੀ ਇਸ ਜਾਂਚ ਨੂੰ ਮੁੱਖ ਮੰਤਰੀ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਸਬੰਧ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਜਾਂਚ ਏਜੰਸੀ ਵੱਲੋਂ ਤਲਬ ਕੀਤੇ ਗਏ ਵਿਅਕਤੀਆਂ ਤੋਂ ਕੀਤੀ ਜਾਣ ਵਾਲੀ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।