Breaking: ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ
ਚੰਡੀਗੜ੍ਹ 18 ਅਕਤੂਬਰ 2026
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ਇਸ ਦੀ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਦਿੱਤੀ। ਬਿੱਟੂ ਨੇ ਕਿਹਾ ਕਿ ਅਮਿਤ ਸ਼ਾਹ ਸੰਗਰੂਰ, ਬਟਾਲਾ ਅਤੇ ਮਾਨਸਾ ਵਿਖੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।
ਬਿੱਟੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਫ਼ੈਸਲਾਕੁਨ ਕਾਰਵਾਈ, ਮਜ਼ਬੂਤ ਅਗਵਾਈ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਸੂਬੇ ਦੇ ਭਵਿੱਖ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਬਿੱਟੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹੈ।







