- ਮੋਹਾਲੀ ’ਚ ਯੂਥ ਅਕਾਲੀ ਦਲ ਦੀ ਨਵੀਂ ਟੀਮ ਦਾ ਐਲਾਨ
- ਸੋਹਾਣਾ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
- ਗੁਰਸੇਵਕ ਸਿੰਘ ਗਿੱਲ ਸਰਕਲ ਮਨੌਲੀ ਦੇ ਪ੍ਰਧਾਨ ਨਿਯੁਕਤ
- ਕਰਨਵੀਰ ਸਿੰਘ ਚਿੱਲਾ ਨੂੰ ਜ਼ੋਨਲ ਪ੍ਰਧਾਨ ਦੀ ਕਮਾਨ
ਮੋਹਾਲੀ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਹਲਕੇ ਵਿੱਚ ਨੌਜਵਾਨਾਂ ਨੂੰ ਸੰਗਠਿਤ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਯੂਥ ਅਕਾਲੀ ਦਲ ਵਿੱਚ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਪਿੰਡ ਚਿੱਲਾ ਦੇ ਗੁਰਸੇਵਕ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਸਰਕਲ ਮਨੌਲੀ ਦਾ ਪ੍ਰਧਾਨ ਤੇ ਤਰਨਜੀਤ ਸਿੰਘ ਮਨੋਲੀ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਕਰਨਵੀਰ ਸਿੰਘ ਚਿੱਲਾ ਨੂੰ ਜ਼ੋਨਲ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਹਰਪ੍ਰੀਤ ਸਿੰਘ ਬੱਬੂ ਮਨੌਲੀ ਅਤੇ ਧਰਮਜੀਤ ਸਿੰਘ ਮਨੌਲੀ ਨੂੰ ਯੂਥ ਅਕਾਲੀ ਦਲ ਹਲਕਾ ਮੋਹਾਲੀ ਵਿੱਚ ਅਹਿਮ ਅਹੁਦੇ ਸੌਂਪੇ ਗਏ ਹਨ। ਸੰਜੀਵ ਕੁਮਾਰ ਨੂੰ ਜ਼ਿਲ੍ਹਾ ਮੋਹਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ’ਤੇ ਜ਼ੋਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਤਾਕਤ ਹੁੰਦੇ ਹਨ। ਨਵੀਆਂ ਨਿਯੁਕਤੀਆਂ ਨਾਲ ਮੋਹਾਲੀ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਆਗੂ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨਗੇ। ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਪਰਵਿੰਦਰ ਸਿੰਘ ਸੋਹਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।







