ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ, ਚਾਰ ਜ਼ਖ਼ਮੀ

Top Trending News ਰਾਸ਼ਟਰੀ

 

ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ, ਚਾਰ ਜ਼ਖ਼ਮੀ

ਵਾਰਾਣਸੀ 19 ਅਕਤੂਬਰ 2026

ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕਾਰਪੀਓ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਰੂਪਾਪੁਰ ਸਥਿਤ ਰਾਜਮਾਰਗ ਦੇ ਓਵਰਬ੍ਰਿਜ ’ਤੇ ਵਾਪਰਿਆ।

ਮੁੱਢਲੀ ਜਾਣਕਾਰੀ ਅਨੁਸਾਰ ਸਕਾਰਪੀਓ ਸਵਾਰ ਲੋਕ ਆਪਣਾ ਵਾਹਨ ਰੋਕ ਕੇ ਵੀਡੀਓ ਬਣਾਉਣ ਲਈ ਖੜ੍ਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਰੱਕ ਨੇ ਸਕਾਰਪੀਓ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋ ਨੌਜਵਾਨ ਓਵਰਬ੍ਰਿਜ ਤੋਂ ਹੇਠਾਂ ਜਾ ਡਿੱਗੇ। ਇਸ ਹਾਦਸੇ ਵਿੱਚ ਕੁੱਲ ਚਾਰ ਨੌਜਵਾਨਾਂ ਦੀ ਜਾਨ ਚਲੀ ਗਈ ਹੈ ਜਦੋਂ ਕਿ ਚਾਰ ਹੋਰ ਜਖਮੀ ਦੱਸੇ ਜਾ ਰਹੇ ਹਨ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਪੁਲਿਸ ਨੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉੱਧਰ, ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਚਾਲਕ ਦੀ ਭਾਲ ਜਾਰੀ ਹੈ।