CJP ਮੁਖੀ ਅਭਿਜੀਤ ਦੀਪਕੇ ਦਾ ਸਰਕਾਰ ’ਤੇ ਨਿਸ਼ਾਨਾ, ਕਿਹਾ- ਰਿਹਾਈ ਰੋਕਣ ਲਈ ਜਾਣਬੁੱਝ ਕੇ ਕਾਰਵਾਈ ਲਟਕਾਈ ਜਾ ਰਹੀ

Top Trending News ਦਿੱਲੀ ਰਾਸ਼ਟਰੀ

 

CJP ਮੁਖੀ ਅਭਿਜੀਤ ਦੀਪਕੇ ਦਾ ਸਰਕਾਰ ’ਤੇ ਨਿਸ਼ਾਨਾ, ਕਿਹਾ- ਰਿਹਾਈ ਰੋਕਣ ਲਈ ਜਾਣਬੁੱਝ ਕੇ ਕਾਰਵਾਈ ਲਟਕਾਈ ਜਾ ਰਹੀ

ਨਵੀਂ ਦਿੱਲੀ 19 ਅਕਤੂਬਰ 2026

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੇ ਸਾਥੀਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬਾ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੀ ਰਿਹਾਈ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਤਾਂ ਜੋ ਅਦਾਲਤੀ ਕਾਰਵਾਈ ਲੰਬੀ ਖਿੱਚੇ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਾ ਆਉਣ ਦਿੱਤਾ ਜਾ ਸਕੇ।

ਦੀਪਕੇ ਨੇ ‘ਐਕਸ’ ’ਤੇ ਸਾਂਝੀ ਕੀਤੀ ਇੱਕ ਲਿਖਤ ਵਿੱਚ ਦਾਅਵਾ ਕੀਤਾ ਕਿ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਰੱਖਣ ਦਾ ਕੋਈ ਢੁਕਵਾਂ ਕਾਨੂੰਨੀ ਆਧਾਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਦੋਵਾਂ ਨੂੰ ਹੋਰ ਸਮਾਂ ਹਿਰਾਸਤ ਵਿੱਚ ਰੱਖਣ ਲਈ ਵੱਖ-ਵੱਖ ਢੰਗ ਅਪਣਾਏ ਜਾ ਰਹੇ ਹਨ।

ਦੱਸਿਆ ਜਾਂਦਾ ਹੈ ਕਿ ਕਾਕਰੋਚ ਜਨਤਾ ਪਾਰਟੀ ਵੱਲੋਂ ਪ੍ਰਸਤਾਵਿਤ ਜੰਤਰ-ਮੰਤਰ ਧਰਨੇ ਦੌਰਾਨ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਨੂੰ ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।