Breaking- ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਸਹਿਮਤੀ; ਸਰਕਾਰ ਵੱਲੋਂ ਪਰਿਵਾਰ ਦੀਆਂ ਕਈ ਮੰਗਾਂ ਪ੍ਰਵਾਨ- PGI ਤੋਂ ਹੋਵੇਗਾ ਪੋਸਟਮਾਰਟਮ! ਝੋਟੇ ਦੀ ਯਾਦ ‘ਚ ਬਣੇਗਾ ਟਰੌਮਾ ਸੈਂਟਰ ਅਤੇ ਲਾਇਆ ਜਾਵੇਗਾ ਬੁੱਤ

Top Trending News ਪੰਜਾਬ

 

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਸਹਿਮਤੀ; ਸਰਕਾਰ ਵੱਲੋਂ ਪਰਿਵਾਰ ਦੀਆਂ ਕਈ ਮੰਗਾਂ ਪ੍ਰਵਾਨ- PGI ਤੋਂ ਹੋਵੇਗਾ ਪੋਸਟਮਾਰਟਮ! ਝੋਟੇ ਦੀ ਯਾਦ ‘ਚ ਬਣੇਗਾ ਟਰੌਮਾ ਸੈਂਟਰ ਅਤੇ ਲਾਇਆ ਜਾਵੇਗਾ ਬੁੱਤ

ਮਾਨਸਾ, 23 ਅਕਤੂਬਰ 2026- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਵਿਚਕਾਰ ਹੋਈ ਮੀਟਿੰਗ ਦੌਰਾਨ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣੀ ਹੈ। ਪਰਿਵਾਰ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ ਬਹੁਤੀਆਂ ਨੂੰ ਸਰਕਾਰ ਵੱਲੋਂ ਪ੍ਰਵਾਨ ਕਰ ਲਏ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧੀ ਕਮੇਟੀ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ ਹੈ।

ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਟਰੌਮਾ ਸੈਂਟਰ ਸਥਾਪਤ ਕਰਨ ਅਤੇ ਸਰਕਾਰੀ ਜਗ੍ਹਾ ’ਤੇ ਉਨ੍ਹਾਂ ਦਾ ਬੁੱਤ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਝੋਟਾ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਮਾਮਲੇ ਰੱਦ ਕਰਨ ਦੀ ਮੰਗ ਵੀ ਪ੍ਰਵਾਨ ਕੀਤੀਆਂ ਮੰਗਾਂ ਵਿੱਚ ਸ਼ਾਮਲ ਦੱਸੀ ਗਈ ਹੈ।

ਮਾਮਲੇ ਵਿੱਚ ਕਾਰਵਾਈ ਕਰਦਿਆਂ ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ, ਥਾਣਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਅਤੇ ਡਰੱਗ ਇੰਸਪੈਕਟਰ ਨੀਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜ਼ਖ਼ਮੀਆਂ ਦਾ ਇਲਾਜ ਸਰਕਾਰੀ ਖ਼ਰਚੇ ’ਤੇ ਕਰਵਾਉਣ ਅਤੇ ਹਰੇਕ ਜ਼ਖ਼ਮੀ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਦੀ ਟੀਮ ਤੋਂ ਕਰਵਾਉਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਸਰਕਾਰ ਦੇ ਪੋਸਟਰ ਪਾੜਨ ਦੇ ਮਾਮਲਿਆਂ ਵਿੱਚ ਨੌਜਵਾਨਾਂ ਵਿਰੁੱਧ ਦਰਜ ਕੇਸ ਰੱਦ ਕਰਨ ਲਈ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਜਾਂਚ ਸਮੇਤ ਬਾਕੀ ਮੰਗਾਂ ’ਤੇ ਵਿਚਾਰ ਲਈ ਕਮੇਟੀ ਅਤੇ ਸਿੱਟ ਵਿਚਕਾਰ ਮੁੜ ਮੀਟਿੰਗ ਹੋਵੇਗੀ। ਇਸ ਮਾਮਲੇ ਵਿੱਚ ਅਗਲੇ ਕਦਮਾਂ ’ਤੇ ਸਾਰਿਆਂ ਦੀ ਨਜ਼ਰ ਰਹੇਗੀ।