ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ; 16 ਲੋਕਾਂ ਦੀ ਮੌਤ; 340 ਘਰ ਢਹੇ, 45 ਤੋਂ ਵੱਧ ਜ਼ਖ਼ਮੀ
ਤਿੱਬਤ 23 ਅਕਤੂਬਰ 2026
ਪਠਾਰੀ ਖੇਤਰ ਤਿੱਬਤ ਵਿੱਚ ਆਏ 7 ਤੀਬਰਤਾ ਵਾਲੇ ਸ਼ਕਤੀਸ਼ਾਲੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਮੁੱਢਲੀਆਂ ਰਿਪੋਰਟਾਂ ਅਨੁਸਾਰ, ਇਸ ਕੁਦਰਤੀ ਆਫ਼ਤ ਕਾਰਨ ਕਰੀਬ 16 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਭੂਚਾਲ ਕਾਰਨ ਸਭ ਤੋਂ ਵੱਧ ਨੁਕਸਾਨ ਨਾਗਕੂ ਸ਼ਹਿਰ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੱਥੇ ਕਰੀਬ 340 ਘਰ ਢਹਿ ਜਾਣ ਕਾਰਨ ਵੱਡੀ ਗਿਣਤੀ ਵਿੱਚ ਲੋਕ ਬੇਘਰ ਹੋ ਗਏ ਹਨ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ।
ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਦੀਆਂ ਦੇਹਾਂ ਹਸਪਤਾਲਾਂ ਵਿੱਚ ਪਹੁੰਚਾਈਆਂ ਗਈਆਂ, ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬੇਘਰ ਹੋਏ ਲੋਕਾਂ ਨੂੰ ਅਸਥਾਈ ਪਨਾਹ ਦੇਣ ਲਈ ਟੈਂਟ ਲਗਾਏ ਗਏ ਹਨ। ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਬਚਾਅ ਕਾਰਜ ਜਾਰੀ ਹਨ।







