ਦਰਦਨਾਕ ਸੜਕ ਹਾਦਸਾ: ਬੱਸ ਦਰੱਖਤ ਨਾਲ ਟਕਰਾਈ, 6 ਦੀ ਮੌਤ, 30 ਤੋਂ ਵੱਧ ਜ਼ਖ਼ਮੀ

Top Trending News ਰਾਸ਼ਟਰੀ

 

ਦਰਦਨਾਕ ਸੜਕ ਹਾਦਸਾ: ਬੱਸ ਦਰੱਖਤ ਨਾਲ ਟਕਰਾਈ, 6 ਦੀ ਮੌਤ, 30 ਤੋਂ ਵੱਧ ਜ਼ਖ਼ਮੀ

ਮਨੇਂਦਰਗੜ੍ਹ ਤੋਂ ਕੇਲਹਾਰੀ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, ਟੱਕਰ ਤੋਂ ਬਾਅਦ ਮਚੀ ਚੀਕ-ਚਿਹਾੜੀ

ਛੱਤੀਸਗੜ੍ਹ 23 ਅਕਤੂਬਰ 2026

ਛੱਤੀਸਗੜ੍ਹ ਦੇ ਮਨੇਂਦਰਗੜ੍ਹ-ਚਿਰਮਿਰੀ-ਭਰਤਪੁਰ ਜ਼ਿਲ੍ਹੇ ਵਿੱਚ ਵੀਰਵਾਰ ਦੁਪਹਿਰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਨੇਂਦਰਗੜ੍ਹ ਤੋਂ ਕੇਲਹਾਰੀ ਵੱਲ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਵੱਡੇ ਦਰੱਖਤ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਮੁੱਢਲੀ ਜਾਣਕਾਰੀ ਅਨੁਸਾਰ, ਬੱਸ ਮਨੇਂਦਰਗੜ੍ਹ ਤੋਂ ਸਵਾਰੀਆਂ ਲੈ ਕੇ ਕੇਲਹਾਰੀ ਜਾ ਰਹੀ ਸੀ। ਦੁਪਹਿਰ ਸਮੇਂ ਜਦੋਂ ਬੱਸ ਪਹਾੜ ਹੰਸਵਾਹੀ ਅਤੇ ਸੇਮਰਮਥਾਨੀ ਮੋੜ ਨੇੜੇ ਪਹੁੰਚੀ ਤਾਂ ਚਾਲਕ ਦਾ ਵਾਹਨ ਤੋਂ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਬੱਸ ਸਿੱਧੀ ਸੜਕ ਕਿਨਾਰੇ ਖੜ੍ਹੇ ਵੱਡੇ ਦਰੱਖਤ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਆਵਾਜ਼ ਸੁਣ ਕੇ ਆਸ-ਪਾਸ ਦੇ ਪਿੰਡਾਂ ਦੇ ਲੋਕ ਅਤੇ ਰਾਹਗੀਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਜਾਂ ਤਕਨੀਕੀ ਖ਼ਰਾਬੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।