Breaking: ਅਮਰੀਕਾ-ਇਰਾਨ ਤਣਾਅ ਮੁੜ ਸਿਖਰ ’ਤੇ! US ਵੱਲੋਂ ਵੱਡੇ ਹਮਲੇ ਦੀ ਤਿਆਰੀ

Top Trending News ਕੌਮਾਂਤਰੀ

 

Breaking: ਅਮਰੀਕਾ-ਇਰਾਨ ਤਣਾਅ ਮੁੜ ਸਿਖਰ ’ਤੇ! US ਵੱਲੋਂ ਵੱਡੇ ਹਮਲੇ ਦੀ ਤਿਆਰੀ

ਵਾਸ਼ਿੰਗਟਨ 24 ਅਕਤੂਬਰ 2026

ਅਮਰੀਕਾ ਅਤੇ ਇਰਾਨ ਵਿਚਾਲੇ ਲੰਮੇ ਸਮੇਂ ਤੋਂ ਚੱਲ ਰਿਹਾ ਤਣਾਅ ਇਕ ਵਾਰ ਫਿਰ ਗੰਭੀਰ ਮੋੜ ’ਤੇ ਪਹੁੰਚਦਾ ਦਿਖਾਈ ਦੇ ਰਿਹਾ ਹੈ। ਸੁਰੱਖਿਆ ਵਿਸ਼ਲੇਸ਼ਕਾਂ ਅਤੇ ਖੁਫੀਆ ਰਿਪੋਰਟਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ, ਅਮਰੀਕਾ ਵੱਲੋਂ ਇਰਾਨ ਵਿਰੁੱਧ ਵੱਡੇ ਪੱਧਰ ’ਤੇ ਹਵਾਈ ਅਤੇ ਫੌਜੀ ਕਾਰਵਾਈ ਦੀ ਤਿਆਰੀ ਕੀਤੇ ਜਾਣ ਦੇ ਸੰਕੇਤ ਮਿਲ ਰਹੇ ਹਨ।

ਕਿਆਸ ਲਗਾਏ ਜਾ ਰਹੇ ਹਨ ਕਿ ਅਮਰੀਕਾ ਵਿੱਚ 3 ਨਵੰਬਰ ਨੂੰ ਹੋਣ ਵਾਲੀਆਂ ਮੱਧਕਾਲੀ ਚੋਣਾਂ ਤੋਂ ਤੁਰੰਤ ਬਾਅਦ ਇਰਾਨ ਵਿਰੁੱਧ ਸੰਭਾਵਿਤ ਫੌਜੀ ਕਾਰਵਾਈ ਕੀਤੀ ਜਾ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਅਮਰੀਕੀ ਸਰਕਾਰ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਸੰਭਾਵਿਤ ਟਕਰਾਅ ਦੇ ਮੱਦੇਨਜ਼ਰ ਅਮਰੀਕਾ ਨੇ ਮੱਧ-ਪੂਰਬ ਵਿੱਚ ਆਪਣੀ ਫੌਜੀ ਮੌਜੂਦਗੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਖੇਤਰ ਵਿੱਚ ਵਾਧੂ ਲੜਾਕੂ ਜਹਾਜ਼ਾਂ, ਜੰਗੀ ਬੇੜਿਆਂ ਅਤੇ ਫੌਜੀ ਦਸਤਿਆਂ ਦੀ ਤਾਇਨਾਤੀ ਕੀਤੇ ਜਾਣ ਦੀਆਂ ਰਿਪੋਰਟਾਂ ਹਨ।

ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਅਮਰੀਕਾ ਵੱਲੋਂ ਇਰਾਨ ’ਤੇ ਵੱਡੀ ਫੌਜੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਪੂਰੇ ਮੱਧ-ਪੂਰਬ ਵਿੱਚ ਤਣਾਅ ਹੋਰ ਵਧ ਸਕਦਾ ਹੈ ਅਤੇ ਇਸ ਦੇ ਕੌਮਾਂਤਰੀ ਪੱਧਰ ’ਤੇ ਵੀ ਗੰਭੀਰ ਪ੍ਰਭਾਵ ਪੈ ਸਕਦੇ ਹਨ।