ਅੰਮ੍ਰਿਤਸਰ ਪੁਲਿਸ ਦੀ ਕਾਰਵਾਈ: ਹਥਿਆਰਾਂ ਦੇ 2 ਗੈਰ-ਕਾਨੂੰਨੀ ਨੈੱਟਵਰਕ ਬੇਨਕਾਬ, 16 ਪਿਸਤੌਲਾਂ ਸਮੇਤ 4 ਮੁਲਜ਼ਮ ਕਾਬੂ

Top Trending News ਪੰਜਾਬ

 

ਅੰਮ੍ਰਿਤਸਰ ਪੁਲਿਸ ਦੀ ਕਾਰਵਾਈ: ਹਥਿਆਰਾਂ ਦੇ ਦੋ ਗੈਰ-ਕਾਨੂੰਨੀ ਨੈੱਟਵਰਕ ਬੇਨਕਾਬ, 16 ਪਿਸਤੌਲਾਂ ਸਮੇਤ 4 ਮੁਲਜ਼ਮ ਕਾਬੂ

ਅੰਮ੍ਰਿਤਸਰ, 26 ਅਕਤੂਬਰ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਕਥਿਤ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਕਾਬੂ ਕੀਤੇ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਕਾਰਵਾਈ ਦੌਰਾਨ 16 ਆਧੁਨਿਕ ਪਿਸਤੌਲ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਇੱਕ ਵਿਅਕਤੀ ਦੇ ਸੰਪਰਕ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪਹੁੰਚਾਉਣ ਵਿੱਚ ਮਦਦ ਕਰਦਾ ਸੀ। ਇਸ ਤੋਂ ਬਾਅਦ ਹਥਿਆਰਾਂ ਨੂੰ ਇੱਕ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਣ ਦਾ ਸ਼ੱਕ ਹੈ।

ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਕੈਂਟ ਅਤੇ ਥਾਣਾ ਗੇਟ ਹਕੀਮਾਂ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਰੋਕਣ ਅਤੇ ਅਜਿਹੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਕਾਰਵਾਈ ਜਾਰੀ ਰਹੇਗੀ।