ਮੌਸਮ ਵਿਭਾਗ ਦੀ ਭਵਿੱਖਬਾਣੀ; ਇੰਨਾਂ ਸੂਬਿਆਂ ਵਿੱਚ ਹੋ ਸਕਦੀ ਹੈ ਬਾਰਿਸ਼

Top Trending News ਰਾਸ਼ਟਰੀ

 

ਮੌਸਮ ਵਿਭਾਗ ਦੀ ਭਵਿੱਖਬਾਣੀ; ਇੰਨਾਂ ਸੂਬਿਆਂ ਵਿੱਚ ਹੋ ਸਕਦੀ ਹੈ ਬਾਰਿਸ਼

ਚੰਡੀਗੜ੍ਹ, 26 ਅਕਤੂਬਰ 2026

ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿਖਬਾਣੀ ਅਨੁਸਾਰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪਹਾੜੀ ਸੂਬਿਆਂ ਵਿੱਚ ਵੀ ਮੌਸਮ ਬਦਲਣ ਦੇ ਆਸਾਰ ਹਨ।

ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੌਰਾਨ ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ ਨੂੰ ਬਦਲਦੇ ਹਾਲਾਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਮੌਸਮ ਦੀ ਪੇਸ਼ੀਨਗੋਈ ਮੁਤਾਬਕ ਉੱਤਰ ਪ੍ਰਦੇਸ਼ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ 29 ਅਤੇ 30 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੂਰਬੀ ਉੱਤਰ ਪ੍ਰਦੇਸ਼ ਵਿੱਚ 28 ਅਕਤੂਬਰ ਨੂੰ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿੱਚ 29 ਅਤੇ 30 ਅਕਤੂਬਰ ਨੂੰ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ।

ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਵੀ 27 ਤੋਂ 30 ਅਕਤੂਬਰ ਦਰਮਿਆਨ ਮੀਂਹ ਅਤੇ ਗਰਜ-ਚਮਕ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਮੌਸਮ ਸਬੰਧੀ ਤਾਜ਼ਾ ਜਾਣਕਾਰੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।