ਵੱਡੀ ਖ਼ਬਰ: AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Top Trending News ਪੰਜਾਬ

 

ਵੱਡੀ ਖ਼ਬਰ: AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ 27 ਅਕਤੂਬਰ 2026

ਅੰਮ੍ਰਿਤਸਰ ਵਿੱਚ ਸੋਮਵਾਰ ਦੇਰ ਰਾਤ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਸਰਪੰਚ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਤੀਰਥ ਸਿੰਘ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤੀਰਥ ਸਿੰਘ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਘਰ ਵੱਲ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ ’ਤੇ ਅਚਾਨਕ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਹਮਲਾਵਰਾਂ ਨੇ ਤੀਰਥ ਸਿੰਘ ’ਤੇ 7 ਤੋਂ 8 ਗੋਲੀਆਂ ਦਾਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।