Punjab News: ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

Top Trending News ਪੰਜਾਬ

Punjab News: ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਕਪੂਰਥਲਾ, 29 ਅਕਤੂਬਰ 2026: ਕਪੂਰਥਲਾ ਵਿੱਚ ਮਨਸੂਰਵਾਲ ਨੇੜੇ ਬੀਤੀ ਦੇਰ ਰਾਤ ਰੇਲਵੇ ਲਾਈਨਾਂ ’ਤੇ ਇੱਕ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ ਅਰੋੜਾ ਪੁੱਤਰ ਮਨੋਹਰ ਲਾਲ ਅਰੋੜਾ, ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏਐਸਆਈ ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਸਮੇਂ ਸੂਚਨਾ ਮਿਲੀ ਸੀ ਕਿ ਮਨਸੂਰਵਾਲ ਨੇੜੇ ਰੇਲਵੇ ਲਾਈਨਾਂ ’ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਇਸ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ। ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਘਟਨਾ ਸਬੰਧੀ ਹੋਰ ਵੇਰਵੇ ਸਾਹਮਣੇ ਆਉਣੇ ਬਾਕੀ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।