ਪੰਜਾਬ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ‘AAP’ ਦੀ ਅਹਿਮ ਬੈਠਕ!
ਨਵੀਂ ਦਿੱਲੀ, 30 ਅਕਤੂਬਰ 2026:
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਦਿੱਲੀ ਵਿੱਚ ਉੱਚ ਪੱਧਰੀ ਬੈਠਕ ਕੀਤੀ ਜਾ ਰਹੀ ਹੈ। ਬੈਠਕ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਚੋਣ ਰਣਨੀਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਬੈਠਕ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਪੰਜਾਬ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਵੀਡੀਓ ਕਾਨਫਰੰਸ ਰਾਹੀਂ ਬੈਠਕ ਵਿੱਚ ਹਿੱਸਾ ਲੈਣਗੇ।
ਮੰਨਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਪੰਜਾਬ ਵਿੱਚ ਪਾਰਟੀ ਦੀਆਂ ਚੋਣ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ, ਜਥੇਬੰਦਕ ਢਾਂਚੇ ਦੀ ਸਮੀਖਿਆ ਅਤੇ ਆਉਣ ਵਾਲੇ ਸਮੇਂ ਲਈ ਸਿਆਸੀ ਰਣਨੀਤੀ ਤੈਅ ਕਰਨ ਸਬੰਧੀ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।







