ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ! ਕੰਸਰਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਰਸਤਿਆਂ ’ਤੇ ਰਹੇਗੀ ਪਾਬੰਦੀ

Top Trending News ਦਿੱਲੀ ਰਾਸ਼ਟਰੀ

 

ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ! ਕੰਸਰਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਰਸਤਿਆਂ ’ਤੇ ਰਹੇਗੀ ਪਾਬੰਦੀ

ਨਵੀਂ ਦਿੱਲੀ 30 ਅਕਤੂਬਰ 2026

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸਿੱਧ ‘ਔਰਾ ਇੰਡੀਆ ਟੂਰ 2026’ ਦੀ ਸ਼ੁਰੂਆਤ 30 ਅਕਤੂਬਰ ਨੂੰ ਨਵੀਂ ਦਿੱਲੀ ਤੋਂ ਹੋਣ ਜਾ ਰਹੀ ਹੈ। ਇਸ ਸਬੰਧੀ ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿਖੇ ਵਿਸ਼ੇਸ਼ ਕੰਸਰਟ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਦਿੱਲੀ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਟ੍ਰੈਫਿਕ ਪੁਲਿਸ ਅਨੁਸਾਰ 30 ਅਕਤੂਬਰ ਨੂੰ ਦੁਪਹਿਰ 1 ਵਜੇ ਤੋਂ ਰਾਤ 12 ਵਜੇ ਤੱਕ ਸਟੇਡੀਅਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਵਾਜਾਈ ਸਬੰਧੀ ਪਾਬੰਦੀਆਂ ਅਤੇ ਰੂਟ ਡਾਇਵਰਸ਼ਨ ਲਾਗੂ ਰਹਿਣਗੇ। ਇਸ ਦੌਰਾਨ ਸਟੇਡੀਅਮ ਦੇ ਨੇੜਲੇ ਇਲਾਕਿਆਂ ਵਿੱਚ ਵਾਹਨਾਂ ਦੀ ਭਾਰੀ ਆਵਾਜਾਈ ਅਤੇ ਟ੍ਰੈਫਿਕ ਜਾਮ ਹੋਣ ਦੀ ਸੰਭਾਵਨਾ ਹੈ।

ਪੁਲਿਸ ਨੇ ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੰਸਰਟ ਵਾਲੇ ਦਿਨ ਜੇਐੱਲਐੱਨ ਸਟੇਡੀਅਮ ਦੇ ਆਲੇ-ਦੁਆਲੇ ਦੇ ਰਸਤਿਆਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।

ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਣ, ਤਾਂ ਜੋ ਬੇਲੋੜੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।