- ਸਾਬਕਾ ਸੈਨਿਕ ਪੈਨਸ਼ਨਰਾਂ ਅਤੇ ਵਿਧਵਾ ਪੈਨਸ਼ਨਰਾਂ ਦੇ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਲਈ 2 ਤੋਂ 20 ਨਵੰਬਰ ਤੱਕ ਵਿਸ਼ੇਸ਼ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗਰੁੱਪ ਕੈਪਟਨ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਐਸ.ਏ.ਐਸ. ਨਗਰ, ਦਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕ ਪੈਨਸ਼ਨਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾ ਪੈਨਸ਼ਨਰਾਂ ਅਤੇ ਆਸ਼ਰਿਤਾਂ ਵੱਲੋਂ ਨਵੰਬਰ 2026 ਦੌਰਾਨ ਜੀਵਨ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਜਮ੍ਹਾਂ ਕਰਵਾਉਣਾ ਲਾਜ਼ਮੀ ਹੈ।
ਇਸ ਸਬੰਧੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨਵਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-10, ਐਸ.ਏ.ਐਸ. ਨਗਰ ਵਿਖੇ 2 ਨਵੰਬਰ ਤੋਂ 20 ਨਵੰਬਰ 2026 ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨਾਂ ਵਿੱਚ ਦਫ਼ਤਰੀ ਸਮੇਂ ਦੌਰਾਨ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਬੰਧਤ ਪੈਨਸ਼ਨਰ ਆਪਣੀ ਫ਼ੌਜੀ ਪੈਨਸ਼ਨ ਦਾ ਪੀ.ਪੀ.ਓ., ਆਧਾਰ ਕਾਰਡ, ਉਸ ਬੈਂਕ ਦੀ ਪਾਸਬੁੱਕ ਜਿਸ ਵਿੱਚ ਪੈਨਸ਼ਨ ਆ ਰਹੀ ਹੈ ਅਤੇ ਆਪਣਾ ਮੋਬਾਈਲ ਫ਼ੋਨ, ਜਿਸ ਉੱਤੇ ਓ.ਟੀ.ਪੀ. ਪ੍ਰਾਪਤ ਹੁੰਦਾ ਹੈ, ਨਾਲ ਲੈ ਕੇ ਆਉਣ।
ਉਨ੍ਹਾਂ ਸਮੂਹ ਸਬੰਧਤ ਸਾਬਕਾ ਸੈਨਿਕ ਪੈਨਸ਼ਨਰਾਂ, ਵਿਧਵਾ ਪੈਨਸ਼ਨਰਾਂ ਅਤੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੌਰਾਨ ਇਸ ਕੈਂਪ ਵਿੱਚ ਪਹੁੰਚ ਕੇ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਪੈਨਸ਼ਨ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।







