AAP ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਕੱਲ੍ਹ ਜਾਰੀ ਕੀਤੀ ਜਾਵੇਗੀ ਪਹਿਲੀ ਸੂਚੀ

Top Trending News ਪੰਜਾਬ

 

AAP ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਕੱਲ੍ਹ ਜਾਰੀ ਕੀਤੀ ਜਾਵੇਗੀ ਪਹਿਲੀ ਸੂਚੀ

ਚੰਡੀਗੜ੍ਹ, 30 ਅਕਤੂਬਰ 2026:

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ 31 ਅਕਤੂਬਰ ਨੂੰ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਹੋਈ ਪਾਰਟੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਭਲਕੇ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਬੈਠਕ ਸੱਦੀ ਗਈ ਹੈ। ਇਸ ਬੈਠਕ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।

ਪਾਰਟੀ ਵੱਲੋਂ ਪਹਿਲੀ ਸੂਚੀ ਜਾਰੀ ਕੀਤੇ ਜਾਣ ਨਾਲ ਪੰਜਾਬ ਦੀ ਸਿਆਸਤ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ‘ਆਪ’ ਦੇ ਇਸ ਫ਼ੈਸਲੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਅਗਾਊਂ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।