ਪੰਜਾਬ ਚੋਣਾਂ ਲਈ AAP ਦਾ ਵੱਡਾ ਸਿਆਸੀ ਕਦਮ! ਅੱਜ ਜਾਰੀ ਹੋਵੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕਰੀਬ 15 ਨਾਵਾਂ ’ਤੇ ਸਹਿਮਤੀ

Top Trending News ਪੰਜਾਬ

 

ਪੰਜਾਬ ਚੋਣਾਂ ਲਈ AAP ਦਾ ਵੱਡਾ ਸਿਆਸੀ ਕਦਮ! ਅੱਜ ਜਾਰੀ ਹੋਵੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕਰੀਬ 15 ਨਾਵਾਂ ’ਤੇ ਸਹਿਮਤੀ

ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨਿੱਚਰਵਾਰ ਨੂੰ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਗੇ। ਇਸ ਸਬੰਧੀ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ।

ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਸੀਨੀਅਰ ਆਗੂ ਸ਼ਾਮਲ ਹੋਏ, ਜਦਕਿ ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ। ਮੀਟਿੰਗ ਦੌਰਾਨ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਅਤੇ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਹਿਲੀ ਸੂਚੀ ਦਾ ਐਲਾਨ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਕਰੀਬ 15 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਪਾਰਟੀ ਵੱਲੋਂ ਕਈ ਪੜਾਵਾਂ ਵਿੱਚ ਟਿਕਟਾਂ ਦਾ ਐਲਾਨ ਕੀਤੇ ਜਾਣ ਦੀ ਯੋਜਨਾ ਹੈ।

ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਸਰਵੇਖਣਾਂ ਨੂੰ ਆਧਾਰ ਬਣਾਇਆ ਜਾ ਰਿਹਾ ਹੈ। ਮੌਜੂਦਾ ਵਿਧਾਇਕਾਂ ਦੀ ਕਾਰਗੁਜ਼ਾਰੀ ਅਤੇ ਹਲਕਿਆਂ ਵਿੱਚ ਉਨ੍ਹਾਂ ਦੀ ਸਥਿਤੀ ਵੀ ਵਿਚਾਰੀ ਗਈ ਹੈ। ਜ਼ਿਕਰਯੋਗ ਹੈ ਕਿ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਇਸ ਸਮੇਂ ‘ਆਪ’ ਦੇ 94 ਵਿਧਾਇਕ ਹਨ।