ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਵਧਾਈ, ਪਤਨੀ ਨੂੰ ਮਿਲੀ ਐਕਸ ਸ਼੍ਰੇਣੀ ਦੀ ਸੁਰੱਖਿਆ

Top Trending News ਪੰਜਾਬ

 

ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਵਧਾਈ, ਪਤਨੀ ਨੂੰ ਮਿਲੀ ਐਕਸ ਸ਼੍ਰੇਣੀ ਦੀ ਸੁਰੱਖਿਆ

ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ 2026: ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਪਤਨੀ ਨੂੰ ਐਕਸ (X) ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਤਿੰਨ ਜਵਾਨ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਲਈ ਸੀਆਰਪੀਐੱਫ ਦੇ ਜਵਾਨਾਂ ਦੀ ਟੀਮ ਤੂਰਬੰਜਾਰਾ ਪਿੰਡ ਵਿਖੇ ਪਹੁੰਚ ਗਈ ਹੈ। ਕੇਂਦਰ ਸਰਕਾਰ ਵੱਲੋਂ ਇਹ ਕਦਮ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਇਸ ਫ਼ੈਸਲੇ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਸੁਰੱਖਿਆ ਮੁਹੱਈਆ ਕਰਵਾਉਣ ਦੇ ਖ਼ਾਸ ਕਾਰਨਾਂ ਅਤੇ ਖ਼ਤਰੇ ਦੇ ਮੁਲਾਂਕਣ ਸਬੰਧੀ ਅਧਿਕਾਰਤ ਤੌਰ ’ਤੇ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ।