PM ਮੋਦੀ ਨੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਾਈਦੁਬਈ ਦੇ ਜ਼ਖ਼ਮੀ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਫੋਨ ’ਤੇ ਗੱਲਬਾਤ ਕੀਤੀ। ਕੈਪਟਨ ਸਮਿਤ ਦਾ ਸੰਯੁਕਤ ਅਰਬ ਅਮੀਰਾਤ (UAE) ਵਿੱਚ ਇਲਾਜ ਚੱਲ ਰਿਹਾ ਹੈ। ਗੱਲਬਾਤ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਘਟਨਾ ਸਮੇਂ ਦੇ ਆਪਣੇ ਤਜਰਬੇ ਅਤੇ ਹੌਸਲਾ ਬਣਾਈ ਰੱਖਣ ਬਾਰੇ ਗੱਲ […]

Continue Reading

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ ‘ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਅੰਮ੍ਰਿਤਸਰ: 2/10/2026 (ਦੇਸ਼ ਕਲਿੱਕ ਬਿਊਰੋ): ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ […]

Continue Reading

ਧੱਕੇ ਨਾਲ ਮਜ਼ਦੂਰ ਦਾ ਸਸਕਾਰ ਕਰਨਾ ਪੁਲਿਸ ਰਾਜ ਦਾ ਸਬੂਤ – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ

ਸੰਗਰੂਰ, 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪਿਛਲੇ ਦਿਨੀਂ ਪਿੰਡ ਕਨੋਈ ਦੇ ਖੁਦਕੁਸ਼ੀ ਕਰ ਗਏ ਮਜ਼ਦੂਰ ਸੰਮਨਦੀਪ ਦਾ ਪਰਿਵਾਰ ਇਨਸਾਫ ਲੈਣ ਲਈ ਸਰਕਾਰੀ ਹਸਪਤਾਲ ਸੰਗਰੂਰ ਵਿੱਚ ਮੋਰਚਰੀ ਅੱਗੇ ਬੈਠਾ ਸੀ। ਸ਼ਾਂਤਮਈ ਧਰਨਾ ਦੇ ਰਹੇ ਲੋਕਾਂ ਦੀ ਗਿਰਫਤਾਰੀ ਅਤੇ ਫਿਰ ਬਿਨਾਂ ਪਰਿਵਾਰ ਦੀ ਸਹਿਮਤੀ ਤੋਂ ਪੋਸਟਮਾਰਟਮ ਅਤੇ ਉਸਦੇ ਪਿੰਡ ਤੋਂ ਬਾਹਰ ਸੰਗਰੂਰ ਵਿਖੇ ਸੰਸਕਾਰ ਕਰਨਾ ਮਨੁੱਖੀ ਹੱਕਾਂ […]

Continue Reading

ਨਵਜੰਮੇ ਬੱਚਿਆਂ ਦੀ ਨੀਂਦ ਦੌਰਾਨ ਮੌਤਾਂ ਦਾ ਖ਼ਤਰਾ: CDC ਦੀ ਰਿਪੋਰਟ ’ਚ ਖੁਲਾਸਾ

ਨਵੀਂ ਦਿੱਲੀ: 2 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਉਨ੍ਹਾਂ ਦੀ ਨੀਂਦ ਦਾ ਸੁਰੱਖਿਅਤ ਹੋਣਾ ਬੇਹੱਦ ਜ਼ਰੂਰੀ ਹੈ। ਅਮਰੀਕਾ ਦੇ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (CDC) ਦੀ ਰਿਪੋਰਟ ਮੁਤਾਬਕ, ਅਚਾਨਕ ਅਤੇ ਅਣਕਿਆਸੀ ਸ਼ਿਸ਼ੂ ਮੌਤਾਂ ਦੇ ਕਈ ਮਾਮਲਿਆਂ ਵਿੱਚ ਬੱਚਿਆਂ ਦੇ ਸੌਣ ਦਾ ਅਸੁਰੱਖਿਅਤ ਮਾਹੌਲ ਸਾਹਮਣੇ ਆਇਆ ਹੈ। SUID (Sudden Unexpected Infant […]

Continue Reading

ਸਰਕਾਰੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਅਤੇ ਸਮਾਂਬੱਧ ਬਣਾਉਣ ਵੱਲ PSEB ਦਾ ਅਹਿਮ ਕਦਮ, ਸਰਟੀਫਿਕੇਟ ਸੋਧ ਲਈ ਘਰ ਬੈਠੇ ਆਨਲਾਈਨ ਸਹੂਲਤ

ਐਸ.ਏ.ਐਸ. ਨਗਰ, 02 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਰਥੀਆਂ ਅਤੇ ਆਮ ਜਨਤਾ ਲਈ ਸਰਟੀਫਿਕੇਟ ਸਬੰਧੀ ਸੇਵਾਵਾਂ ਨੁੰ ਹੋਰ ਸੁਖਾਲਾ, ਪਾਰਦਰਸ਼ੀ ਅਤੇ ਬਿਨੈਕਾਰ-ਪੱਖੀ ਬਨਾਉਣ ਲਈ ਸਰਟੀਫਿਕੇਟਾਂ ਵਿੱਚ ਦਰਜ ਵੇਰਵਿਆਂ ਦੀ ਸੋਧ ਸਬੰਧੀ ਆਨਲਾਈਨ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਵੀਂ ਪਹਿਲਕਦਮੀ ਤਹਿਤ ਬਿਨੈਕਾਰ ਹੁਣ ਘਰ ਬੈਠੇ ਹੀ ਸਰਟੀਫਿਕੇਟ ਵਿੱਚ ਦਰਜ ਨਾਮ, […]

Continue Reading

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਯੰਤੀ ’ਤੇ ਕੀਤੀ ਸ਼ਰਧਾਂਜਲੀ ਭੇਟ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਯੰਤੀ ’ਤੇ ਕੀਤੀ ਸ਼ਰਧਾਂਜਲੀ ਭੇਟ ਨਵੀਂ ਦਿੱਲੀ, 2 ਅਕਤੂਬਰ 2026- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਾਂਤੀ ਅਤੇ ਅਹਿੰਸਾ ਦਾ ਮਹਾਤਮਾ ਗਾਂਧੀ ਦਾ ਸੰਦੇਸ਼ ਮੌਜੂਦਾ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ […]

Continue Reading

ਜਸ਼ਨ -ਏ-ਇਨਕਲਾਬ ਪ੍ਰੋਗਰਾਮ ਵਿੱਚ ਲੱਚਰਤਾ ਪਰੋਸਣ ਦੀ ਨਿਖੇਧੀ

ਜਸ਼ਨ -ਏ-ਇਨਕਲਾਬ ਪ੍ਰੋਗਰਾਮ ਵਿੱਚ ਲੱਚਰਤਾ ਪਰੋਸਣ ਦੀ ਨਿਖੇਧੀ ਸੰਗਰੂਰ, 2 ਅਕਤੂਬਰ – ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਸਰਕਾਰ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਲੁਧਿਆਣੇ ਵਿੱਚ ਕਰਵਾਏ ਗਏ ਜਸ਼ਨ -ਏ-ਇਨਕਲਾਬ ਪ੍ਰੋਗਰਾਮ ਵਿੱਚ ਲੱਚਰਤਾ ਭਰੇ ਗੀਤ ਸਟੇਜ ਤੋਂ ਪੇਸ਼ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਮੰਚ ਦੇ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਤੇ ਜਨਰਲ ਸਕੱਤਰ […]

Continue Reading

ਏਸ਼ਿਆਈ ਖੇਡਾਂ ’ਚ ਭਾਰਤੀ ਮਹਿਲਾ ਤੀਰਅੰਦਾਜ਼ਾਂ ਦਾ ਇਤਿਹਾਸਕ ਕਾਰਨਾਮਾ, ਰਿਕਰਵ ਟੀਮ ਨੇ ਜਿੱਤਿਆ ਸੋਨ ਤਗਮਾ

ਏਸ਼ਿਆਈ ਖੇਡਾਂ ’ਚ ਭਾਰਤੀ ਮਹਿਲਾ ਤੀਰਅੰਦਾਜ਼ਾਂ ਦਾ ਇਤਿਹਾਸਕ ਕਾਰਨਾਮਾ, ਰਿਕਰਵ ਟੀਮ ਨੇ ਜਿੱਤਿਆ ਸੋਨ ਤਗਮਾ ਨਾਗੋਯਾ, 2 ਅਕਤੂਬਰ: ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਨਵਾਂ ਅਧਿਆਇ ਜੋੜਦਿਆਂ ਪਹਿਲੀ ਵਾਰ ਰਿਕਰਵ ਟੀਮ ਵਰਗ ਵਿੱਚ ਸੋਨ ਤਗਮਾ ਜਿੱਤ ਲਿਆ ਹੈ। ਅੰਕਿਤਾ ਭਗਤ, ਕੀਰਤੀ ਅਤੇ ਕੁਮਕੁਮ ਦੀ ਤਿਕੜੀ ਨੇ ਫਾਈਨਲ ਵਿੱਚ 10 ਵਾਰ ਦੀਆਂ […]

Continue Reading

ਰੋਡਵੇਜ਼ ਬੱਸ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ

ਰੋਡਵੇਜ਼ ਬੱਸ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ ਹਲਵਾਰਾ, 2 ਅਕਤੂਬਰ 2026- ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਨੰਬਰ PB65 BB […]

Continue Reading

LPU ਹਿੰਸਾ ਦੌਰਾਨ ਮਿਗ-23ਯੂ ਜਹਾਜ਼ ’ਤੇ ਚੜ੍ਹਨ ਵਾਲਾ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਦੌਰਾਨ ਮਿਗ-23ਯੂ ਜਹਾਜ਼ ’ਤੇ ਚੜ੍ਹਨ ਵਾਲਾ ਨਾਬਾਲਗ ਗ੍ਰਿਫ਼ਤਾਰ ਜਲੰਧਰ, 2 ਅਕਤੂਬਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਦੇ ਬਾਹਰ ਹਿੰਸਾ ਦੌਰਾਨ ਮਿਗ-23ਯੂ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਵਿਅਕਤੀ ਦੀ ਪੁਲਿਸ ਨੇ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਉਸ ਦੀ ਪਛਾਣ ਕੀਤੀ। ਪੁਲਿਸ ਮੁਤਾਬਕ ਮੁਲਜ਼ਮ ਨਾਬਾਲਗ […]

Continue Reading