ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ BEL ਦੇ ਵਫ਼ਦ ਨੇ FLC ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਚੰਡੀਗੜ੍ਹ, 27 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸੇ ਦਿਨ ‘ਫਸਟ ਲੈਵਲ ਚੈਕਿੰਗ’ (ਐਫਐਲਸੀ) […]

Continue Reading

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ […]

Continue Reading

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (ਐੱਸ.ਸੀ.) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ […]

Continue Reading

ਅੰਤਰ-ਜ਼ਿਲ੍ਹਾ ਸਨੈਚਿੰਗ ਗਿਰੋਹ ਦਾ ਪਰਦਾਫ਼ਾਸ਼; ਚਾਰ ਗ੍ਰਿਫ਼ਤਾਰ

ਮਾਲੇਰਕੋਟਲਾ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਸੋਨੇ ਦੇ ਗਹਿਣੇ ਖੋਹਣ ਵਾਲੇ ਇੱਕ ਅੰਤਰ-ਜ਼ਿਲ੍ਹਾ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਗਿਰੋਹ ਨੇ ਮਾਲੇਰਕੋਟਲਾ, ਲੁਧਿਆਣਾ ਅਤੇ ਤਰਨਤਾਰਨ ਵਿੱਚ ਘੱਟੋ-ਘੱਟ ਅੱਠ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ […]

Continue Reading

ਨਸ਼ਾ ਤਸਕਰਾਂ ਤੋਂ ਛੁਟਕਾਰਾ ਚਾਹੁੰਦੀਆਂ ਹਨ ਪੰਜਾਬ ਦੀਆਂ ਔਰਤਾਂ : ਹਰਸਿਮਰਤ ਬਾਦਲ

ਜ਼ੀਰਕਪੁਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਡੇਰਾਬੱਸੀ ਹਲਕੇ ਦੀਆਂ ਔਰਤਾਂ ਨੂੰ ਇੱਕਜੁੱਟ ਹੋ ਕੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਲੜਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨਸ਼ੇ ਦੇ ਤਸਕਰਾਂ ਤੋਂ ਛੁਟਕਾਰਾ ਚਾਹੁੰਦੀਆਂ ਹਨ। ਪਿਛਲੇ ਪੰਜ ਸਾਲਾਂ ਵਿੱਚ, […]

Continue Reading

ਵਿਜੀਲੈਂਸ ਵੱਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਤਹਿਤ ਮਨਾਇਆ ਜਾਵੇਗਾ ਜਾਗਰੂਕਤਾ ਹਫ਼ਤਾ

ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਵਿਜੀਲੈਂਸ ਕਮਿਸ਼ਨ ਦੁਆਰਾ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਪਹਿਲਕਦਮੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਹਰ ਸਾਲ ਉਸ ਹਫ਼ਤੇ ਦੌਰਾਨ ਮਨਾਇਆ ਜਾਂਦਾ ਹੈ […]

Continue Reading

ਪੁਲਿਸ ਦੀ ਤੁਰੰਤ ਕਾਰਵਾਈ: ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਬਠਿੰਡਾ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਵੱਲੋਂ ਤੁਰੰਤ ਅਤੇ ਸੰਵੇਦਨਸ਼ੀਲ ਕਾਰਵਾਈ ਕਰਦਿਆਂ ਸਾਈਬਰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਪੀੜਤ ਨੂੰ ₹2,15,000 ਦੀ ਰਕਮ ਰਿਫੰਡ ਕਰਵਾਈ ਗਈ। ਇਹ ਰਕਮ ਪੀੜਤ ਦੀ ਮਿਹਨਤ ਦੀ ਕਮਾਈ ਸੀ, ਜਿਸ ਦੇ ਵਾਪਸ ਮਿਲਣ ਨਾਲ ਉਸ ਨੂੰ ਵੱਡੀ ਰਾਹਤ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਵਿਅਕਤੀ ਨੇ […]

Continue Reading

ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ, ਅਭਿਸ਼ੇਕ ਅਤੇ ਸੂਰਿਆਵੰਸ਼ੀ ਨੇ ਕੀਤੀ ਧਮਾਕੇਦਾਰ ਬੱਲੇਬਾਜ਼ੀ

ਨਵੀਂ ਦਿੱਲੀ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਭਿਸ਼ੇਕ ਸ਼ਰਮਾ ਅਤੇ ਵੈਭਵ ਸੂਰਿਆਵੰਸ਼ੀ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ, ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ 199 ਦੌੜਾਂ ਦਾ ਟੀਚਾ ਸਿਰਫ਼ 13.2 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਇਸ ਨਾਲ ਟੀਮ ਇੰਡੀਆ ਨੇ ਪੰਜ ਮੈਚਾਂ […]

Continue Reading

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹੜੇ ’ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ […]

Continue Reading