ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ / ਪੰਜਾਬ; 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ […]

Continue Reading

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਗੁਰਦੁਆਰਾ ਤਾਲਮੇਲ ਕਮੇਟੀ ਮੋਹਾਲੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਮੋਹਾਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੁਰਦੁਆਰਾ ਤਾਲਮੇਲ ਕੇਮਟੀ ਮੁਹਾਲੀ ਦੇ ਪ੍ਰਧਾਨ ਸ ਅਮਰਜੀਤ ਸਿੰਘ ਪਾਹਵਾ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਮਾਨਸਾ ਵਿੱਖੇ ਹੋਏ ਨੌਜਵਾਨ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ […]

Continue Reading

ਆਰਬੀਯੂ ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫਰੰਸ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ, ਤਣਾਅ ਨਾਲ ਨਜਿੱਠਣ, ਭਾਵਨਾਤਮਕ ਮਜ਼ਬੂਤੀ ਵਿਕਸਿਤ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ ਦੀ ਰੋਕਥਾਮ ਦੇ ਉਦੇਸ਼ ਨਾਲ ‘ਮਾਨਸਿਕ ਸਿਹਤ ਅਤੇ ਤੰਦਰੁਸਤੀ—ਸੁਚੇਤ ਸੰਵਾਦ’ ਵਿਸ਼ੇ ’ਤੇ ਇੱਕ ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਦਾ ਆਯੋਜਨ ਵਿਦਿਆਰਥੀ ਭਲਾਈ ਵਿਭਾਗ ਅਤੇ […]

Continue Reading

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ […]

Continue Reading

ਸਚਿਨ ਪਾਇਲਟ ਕੱਲ੍ਹ ਤੋਂ 20 ਅਕਤੂਬਰ ਤੱਕ ਪੰਜਾਬ ਦੌਰੇ ’ਤੇ, ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜ ਦਿਨਾਂ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦਾ ਉਦੇਸ਼ ਹਿੰਸਾ […]

Continue Reading

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦਾਂ ਨੂੰ ਹਮਦਰਦੀ ਨਾਲ […]

Continue Reading

ਲੁਧਿਆਣਾ ’ਚ ਧਰਨੇ ਦੌਰਾਨ ਕਰੰਟ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

ਲੁਧਿਆਣਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ’ਤੇ ਧਰਨੇ ਦੌਰਾਨ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਹੋਰਡਿੰਗ ਨੂੰ ਉਤਾਰਨ ਲਈ ਲੋਹੇ ਦੀ ਰਾਡ ਦੀ ਵਰਤੋਂ ਕਰ ਰਿਹਾ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਰਿਟਾਇਰਡ ਕਸਟਮ ਅਧਿਕਾਰੀ ਦੀ ਪੁੱਤ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿੱਚ ਅਪਰਾਧੀਆਂ ਨੇ ਕਸਟਮ ਵਿਭਾਗ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਉਸ ਦੇ ਪੁੱਤਰ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਵੀਰਵਾਰ ਸਵੇਰੇ ਉਨ੍ਹਾਂ ਦੇ ਘਰ ਦੇ ਗੇਟ ਸਾਹਮਣੇ ਵਾਪਰੀ। ਹਮਲਾਵਰਾਂ ਨੇ ਕਰੀਬ 8 ਰਾਊਂਡ ਫਾਇਰਿੰਗ ਕੀਤੀ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। […]

Continue Reading

ਮੋਬਾਈਲ ਫ਼ੋਨ ਵਰਤਣ ਵਾਲਿਆਂ ਲਈ ਜ਼ਰੂਰੀ ਖ਼ਬਰ: 1 ਨਵੰਬਰ ਤੋਂ ਹੋਵੇਗਾ ਵੱਡਾ ਬਦਲਾਅ

ਨਵੀਂ ਦਿੱਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੋਬਾਈਲ ਫ਼ੋਨ ਵਰਤਣ ਵਾਲਿਆਂ ਲਈ 1 ਨਵੰਬਰ ਤੋਂ ਵੱਡਾ ਬਦਲਾਅ ਹੋਣ ਦੀ ਚਰਚਾ ਹੈ। ਰਿਪੋਰਟਾਂ ਮੁਤਾਬਕ, Calling Name Presentation (CNAP) ਸੇਵਾ ਰਾਹੀਂ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਕਾਲ ਕਰਨ ਵਾਲੇ ਦਾ ਨਾਂ ਮੋਬਾਈਲ ਦੀ ਸਕ੍ਰੀਨ ’ਤੇ ਦਿਖਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਸਾਈਬਰ […]

Continue Reading