ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ: ਡੀ ਟੀ ਐੱਫ

ਦਲਜੀਤ ਕੌਰ ਚੰਡੀਗੜ੍ਹ, 14 ਅਕਤੂਬਰ, 2026: ਭਾਰਤ ਦੀ ਜਨਗਣਨਾ 2027 ਸਬੰਧੀ ਜਨਗਣਨਾ ਦੇ ਕੰਮ ਵਿੱਚ ਲੱਗੇ ਅਧਿਆਪਕਾਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਨੂੰ ਨਿਯਮਤ ਡਿਊਟੀ ਦੇ ਸਮੇਂ ਵਿੱਚ ਅੱਧੇ ਦਿਨ ਦੀ ਛੋਟ ਦੇਣ ਸਬੰਧੀ ਜਾਰੀ ਪੱਤਰ ਦੇ ਮੱਦੇਨਜ਼ਰ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ […]

Continue Reading

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ – CM ਮਾਨ

ਹੁਸ਼ਿਆਰਪੁਰ; 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ […]

Continue Reading

ਬ੍ਰੇਕਿੰਗ ਨਿਊਜ਼: ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ

ਲੁਧਿਆਣਾ/ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਚਾਰ ਸਾਲਾਂ ਲਈ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ 14 ਅਕਤੂਬਰ 2026 ਨੂੰ ਹੋਈ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 324ਵੀਂ ਵਿਸ਼ੇਸ਼ ਮੀਟਿੰਗ ਵਿੱਚ ਮਨਜ਼ੂਰੀ […]

Continue Reading

ਦੀਵਾਲੀ ਤੋਂ ਪਹਿਲਾਂ ਰੇਲਵੇ ਦੇ 11.40 ਲੱਖ ਮੁਲਾਜ਼ਮਾਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ

ਨਵੀਂ ਦਿੱਲੀ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਲਗਭਗ 11.40 ਲੱਖ ਰੇਲਵੇ ਕਰਮਚਾਰੀਆਂ ਲਈ 78 ਦਿਨਾਂ ਦੇ ਬੋਨਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਨੁਸਾਰ, ਇਸ ‘ਤੇ ਲਗਭਗ ₹2,009 ਕਰੋੜ ਖਰਚ ਹੋਣਗੇ। ਇਹ ਫੈਸਲਾ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਇਲਾਵਾ, ਸਰਕਾਰ ਨੇ […]

Continue Reading

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਨਵੀਂ ਦਿੱਲੀ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਵਿਸ਼ਵ ਕੱਪ ਜੇਤੂ ਸਾਬਕਾ ਭਾਰਤੀ ਆਲਰਾਊਂਡਰ ਯੁਵਰਾਜ ਸਿੰਘ ਨੂੰ 2027 ਦੇ ਆਈਪੀਐਲ ਸੀਜ਼ਨ ਤੋਂ ਪਹਿਲਾਂ ਦਿੱਲੀ ਕੈਪੀਟਲਜ਼ ਦਾ ਸਹਾਇਕ ਕੋਚ ਅਤੇ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇੱਕ ਹਫ਼ਤਾ ਪਹਿਲਾਂ ਹੀ ਫ੍ਰੈਂਚਾਇਜ਼ੀ ਨੇ ਸੌਰਵ ਗਾਂਗੁਲੀ ਨੂੰ ਟੀਮ ਦਾ ਮੁੱਖ ਕੋਚ ਐਲਾਨਿਆ ਸੀ। 304 ਵਨਡੇ, 40 ਟੈਸਟ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਆਉਂਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਫਰੰਟਲਾਈਨ ਸਟਾਫ਼ ਦੇ ਕੰਮਕਾਜੀ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਵਿੱਤ ਮੰਤਰੀ ਨੇ ਇਸ […]

Continue Reading

ਸਾਊਦੀ ਅਰਬ ਵਿੱਚ ਸਿਰ ਕਲਮ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪੰਜਾਬੀ ਨੌਜਵਾਨਾਂ ਦੇ ਪਰਿਵਾਰ ਨਾਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕੀਤੀ ਮੁਲਾਕਾਤ

ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ 14 ਅਕਤੂਬਰ (ਭਟੋਆ): ਸਾਊਦੀ ਅਰਬ ਵਿਖੇ ਇੱਕ ਮੰਦਭਾਗੀ ਘਟਨਾ ਦੌਰਾਨ ਹੋਏ ਕਤਲ ਦੇ ਮਾਮਲੇ ਵਿੱਚ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਦੇ ਨੌਜਵਾਨ ਗੁਰਦੀਪ ਸਿੰਘ ਅਤੇ ਹਲਕਾ ਸਮਰਾਲਾ ਦੇ ਪਿੰਡ ਮਾਣਕੀ ਦੇ ਨੌਜਵਾਨ ਸੁਖਚੈਨ ਸਿੰਘ ਨੂੰ ਸਿਰ ਕਲਮ ਦੀ ਸਜ਼ਾ ਸੁਣਾਈ ਗਈ ਹੈ। ਇਸ ਖ਼ਬਰ ਕਾਰਨ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ […]

Continue Reading

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਪਠਾਨਕੋਟ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪਠਾਨਕੋਟ ਪੁਲਿਸ ਨੇ ਦੋ-ਪੜਾਵਾਂ ਵਿੱਚ ਚਲਾਏ ਆਪ੍ਰੇਸ਼ਨ ਦੌਰਾਨ ਇੱਕ ਔਰਤ ਸਮੇਤ ਦੋ ਸੰਚਾਲਕਾਂ ਨੂੰ 7.823 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ […]

Continue Reading

ਨੀਲਾ ਡਰੱਮ ਹੱਤਿਆ ਕਾਂਡ: ਪਤੀ ਨੂੰ ਠਿਕਾਣੇ ਲਾਉਣ ਵਾਲੀ ਮੁਸਕਾਨ ਅਤੇ ਉਸ ਦੇ ਪ੍ਰੇਮੀ ਨੂੰ ਫਾਂਸੀ ਦੀ ਸਜ਼ਾ

ਮੇਰਠ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੇਰਠ ਵਿੱਚ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਸੌਰਭ ਰਾਜਪੂਤ ਦਾ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲੀ ਮੁਸਕਾਨ ਅਤੇ ਉਸ ਦੇ ਪ੍ਰੇਮੀ ਸਾਹਿਲ ਨੂੰ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ। ਸਜ਼ਾ ਸੁਣਾਉਂਦੇ ਸਮੇਂ ਜੱਜ ਨੇ ਕਿਹਾ, “ਇਹ ਇੱਕ ਬੇਰਹਿਮੀ ਨਾਲ ਕੀਤਾ ਗਿਆ ਕਤਲ ਹੈ; ਕੋਈ ਮੁਆਫ਼ੀ ਸਵੀਕਾਰ […]

Continue Reading

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ – ਮੁੱਖ ਮੰਤਰੀ ਭਗਵੰਤ ਮਾਨ

ਹੁਸ਼ਿਆਰਪੁਰ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ […]

Continue Reading