ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼; ਵਿਸਫੋਟਕ ਸਮੱਗਰੀ ਬਰਾਮਦ

ਮਾਲੇਰਕੋਟਲਾ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਨੇ ਪਿੰਡ ਦੇਹਲੀਜ਼ ਕਲਾਂ ਵਿੱਚ ਬਿਨਾਂ ਲਾਇਸੈਂਸ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਅਤੇ ਵਿਸਫੋਟਕ ਸਮੱਗਰੀ ਤਿਆਰ ਕਰਨ ਤੇ ਸਟੋਰ ਕਰਨ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਪਟਾਕੇ ਬਣਾਉਣ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਬਰਾਮਦ ਕੀਤੀ ਹੈ। ਇਸ ਮਾਮਲੇ […]

Continue Reading

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦਾ ਸੱਦਾ

ਦਲਜੀਤ ਕੌਰ ਚੰਡੀਗੜ੍ਹ/ਜਲੰਧਰ, 14 ਅਕਤੂਬਰ, 2026: ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਨਸ਼ਾ ਸਮੱਗਲਰ ਦੁਆਰਾ ਕਤਲ ਕਰਨ ਵਿਰੁੱਧ ਮਾਨਸਾ ਵਿਖੇ ਸੰਘਰਸ਼ ਦੀ ਅਗਵਾਈ ਕਰ ਰਹੀ ਸੰਘਰਸ਼ ਕਮੇਟੀ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੰਜਾਬ ਬੰਦ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ […]

Continue Reading

ਨੌਜਵਾਨ ਦੇ ਕਤਲ ਮਾਮਲੇ ਦੇ ਅਸਲ ਦੋਸ਼ੀਆ ਦੀ ਗ੍ਰਿਫਤਾਰੀ ਨੂੰ ਲੈਕੇ ਪਿੰਡ ਵਾਸੀਆ ਨੇ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ

ਮੋਰਿੰਡਾ 14 ਅਕਤੂਬਰ (ਭਟੋਆ): ਪਿੰਡ ਸਰਹਾਣਾ ਦੇ ਰਹਿਣ ਵਾਲੇ ਅਜੇ ਕੁਮਾਰ ਦੇ ਕਤਲਕਾਂਡ ਅਤੇ ਉਸਦੇ ਦੋ ਸਾਥੀਆਂ ‘ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਮੋਰਿੰਡਾ ਥਾਣੇ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਕਰੀਬ ਡੇਢ ਤੋਂ ਦੋ ਘੰਟੇ ਤੱਕ ਚੱਲੇ ਇਸ ਧਰਨੇ […]

Continue Reading

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਅਨੁਸੂਚਿਤ ਜਾਤੀਆਂ ਸਬ ਪਲਾਨ (SCSP) ਦੀ ਲਾਗੂਕਰਨ ਸਬੰਧੀ ਪੰਜਾਬ ਭਵਨ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। […]

Continue Reading

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 14 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ‘ਮੈਡ ਸੰਧੂ’ ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐਸ.) ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ […]

Continue Reading

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ GST ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਇਸ ਸ਼ੱਕੀ […]

Continue Reading

ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ*

ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ […]

Continue Reading

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਗਿਆਰਾਂ ਸਾਲ, ਇੱਕ ਵੀ ਦੋਸ਼ ਤੈਅ ਨਹੀਂ: ਕਰਨ ਬੀਰ ਸਿੰਘ ਸਿੱਧੂ

ਚੰਡੀਗੜ੍ਹ, ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਏ ਬੇਰਹਿਮ ਅਤੇ ਬਿਨਾਂ ਭੜਕਾਹਟ ਦੇ ਪੁਲਿਸ ਗੋਲੀਕਾਂਡ ਦੀ ਗਿਆਰ੍ਹਵੀਂ ਬਰਸੀ ਮੌਕੇ, ਪੰਜਾਬ ਸਰਕਾਰ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦੋਵਾਂ ਵਿੱਚੋਂ ਕਿਸੇ ਵੀ ਕੇਸ ਵਿੱਚ ਹਾਲੇ ਤੱਕ ਕਿਸੇ ਵੀ ਮੁਲਜ਼ਮ ਵਿਰੁੱਧ ਇੱਕ ਵੀ ਦੋਸ਼ ਤੈਅ […]

Continue Reading

Frankfurt-Delhi Air India Flight: ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਹਾਈਜੈਕ ਦੀ ਚਿਤਾਵਨੀ ਮਗਰੋਂ ਜੈਪੁਰ ਡਾਇਵਰਟ

  Frankfurt-Delhi Air India Flight: ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਹਾਈਜੈਕ ਦੀ ਚਿਤਾਵਨੀ ਮਗਰੋਂ ਜੈਪੁਰ ਡਾਇਵਰਟ ਜੈਪੁਰ, 14 ਅਕਤੂਬਰ 2026: ਫ੍ਰੈਂਕਫਰਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘AI 2030’ ਨੂੰ ਜਹਾਜ਼ ਹਾਈਜੈਕ ਹੋਣ ਦੀ ਚਿਤਾਵਨੀ ਮਿਲਣ ਤੋਂ ਬਾਅਦ ਜੈਪੁਰ ਵੱਲ ਡਾਇਵਰਟ ਕਰ ਦਿੱਤਾ ਗਿਆ। ਇਸ ਘਟਨਾ ਮਗਰੋਂ ਜੈਪੁਰ ਅੰਤਰਰਾਸ਼ਟਰੀ […]

Continue Reading