Big Breaking: ਜੇਲ੍ਹ ਤੋਂ ਰਿਹਾਅ ਹੁੰਦੇ ਹੀ ਸਾਬਕਾ ਮੰਤਰੀ ਮੁੜ ਗ੍ਰਿਫ਼ਤਾਰ, ED ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

Top Trending News ਰਾਸ਼ਟਰੀ

 

Big Breaking: ਜੇਲ੍ਹ ਤੋਂ ਰਿਹਾਅ ਹੁੰਦੇ ਹੀ ਸਾਬਕਾ ਮੰਤਰੀ ਮੁੜ ਗ੍ਰਿਫ਼ਤਾਰ, ED ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 1 ਨਵੰਬਰ 2026: ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਆਜ਼ਮ ਖਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਐਤਵਾਰ ਨੂੰ ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਗਾਜ਼ੀਆਬਾਦ ਦੀ ਵਿਸ਼ੇਸ਼ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਡਾਸਨਾ ਜੇਲ੍ਹ ਭੇਜਣ ਦੇ ਹੁਕਮ ਦਿੱਤੇ।

ਜਾਣਕਾਰੀ ਅਨੁਸਾਰ, ED ਦੀ ਟੀਮ ਨੇ ਬੀਤੀ ਰਾਤ ਆਜ਼ਮ ਖਾਨ ਨੂੰ ਰਾਮਪੁਰ ਜੇਲ੍ਹ ਤੋਂ ਰਿਹਾਅ ਹੁੰਦੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੂੰ ਪੈਨ ਕਾਰਡ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਸੀ, ਪਰ ਰਿਹਾਈ ਦੇ ਕਰੀਬ 15 ਮਿੰਟਾਂ ਬਾਅਦ ਹੀ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਮੁੜ ਹਿਰਾਸਤ ਵਿੱਚ ਲੈ ਲਿਆ।

ਇਹ ਕਾਰਵਾਈ ਰਾਮਪੁਰ ਸਥਿਤ ਜੌਹਰ ਯੂਨੀਵਰਸਿਟੀ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗਈ ਹੈ। ਇਸ ਘਟਨਾਕ੍ਰਮ ਨਾਲ ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ।