ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ INDIA ਗੱਠਜੋੜ ਦੀ ਮਹਾਰੈਲੀ, ‘ਵੋਟ ਬਚਾਓ, ਦੇਸ਼ ਬਚਾਓ’ ਦੇ ਨਾਅਰੇ ਹੇਠ ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ

Top Trending News ਦਿੱਲੀ ਰਾਸ਼ਟਰੀ

 

ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ INDIA ਗੱਠਜੋੜ ਦੀ ਮਹਾਰੈਲੀ, ‘ਵੋਟ ਬਚਾਓ, ਦੇਸ਼ ਬਚਾਓ’ ਦੇ ਨਾਅਰੇ ਹੇਠ ਚੋਣ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 1 ਨਵੰਬਰ 2026: ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਦੇ INDIA ਗੱਠਜੋੜ ਵੱਲੋਂ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ‘ਵੋਟ ਬਚਾਓ, ਦੇਸ਼ ਬਚਾਓ’ ਦੇ ਨਾਅਰੇ ਹੇਠ ਮਹਾਰੈਲੀ ਕੀਤੀ ਜਾ ਰਹੀ ਹੈ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣ ਵਾਲੀ ਇਸ ਰੈਲੀ ਵਿੱਚ ਵੱਖ-ਵੱਖ ਸੂਬਿਆਂ ਤੋਂ ਗੱਠਜੋੜ ਦੇ ਆਗੂਆਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।

ਰੈਲੀ ਤੋਂ ਪਹਿਲਾਂ INDIA ਗੱਠਜੋੜ ਵੱਲੋਂ ਦੁਪਹਿਰ 12 ਵਜੇ ਮਿੰਟੋ ਰੋਡ-ਕਨਾਟ ਪਲੇਸ ਜੰਕਸ਼ਨ ਤੋਂ ‘ਚਲੋ ਦਿੱਲੀ’ ਮਾਰਚ ਕੱਢਿਆ ਜਾਵੇਗਾ, ਜੋ ਰਾਮਲੀਲਾ ਮੈਦਾਨ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਇੱਥੇ ਵੱਖ-ਵੱਖ ਪਾਰਟੀਆਂ ਦੇ ਆਗੂ ਇਕੱਠ ਨੂੰ ਸੰਬੋਧਨ ਕਰਨਗੇ।

ਪ੍ਰਬੰਧਕਾਂ ਵੱਲੋਂ ਰੈਲੀ ਵਿੱਚ 10 ਲੱਖ ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਦਿੱਲੀ ਪੁਲਿਸ ਕੋਲ ਲਗਭਗ 70 ਹਜ਼ਾਰ ਲੋਕਾਂ ਦੇ ਪਹੁੰਚਣ ਸਬੰਧੀ ਖੁਫੀਆ ਜਾਣਕਾਰੀ ਹੋਣ ਦੀ ਗੱਲ ਕਹੀ ਗਈ ਹੈ।

ਇਸ ਰੈਲੀ ਦਾ ਮੁੱਖ ਉਦੇਸ਼ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਅਤੇ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਖ਼ਿਲਾਫ਼ ਆਵਾਜ਼ ਉਠਾਉਣਾ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਨਾ ਹੈ। ਕਈ ਵਿਦਿਆਰਥੀ ਸੰਗਠਨਾਂ ਨੇ ਵੀ ਰੈਲੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।