ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੀਆਂ 2 ਸੀਟਾਂ ਖਾਲੀ ਐਲਾਨੀਆਂ! ਸਪੀਕਰ ਨੇ MLAs ਦੇ ਅਸਤੀਫ਼ੇ ਕੀਤੇ ਮਨਜ਼ੂਰ
ਚੰਡੀਗੜ੍ਹ, 2 ਨਵੰਬਰ 2026:
ਪੰਜਾਬ ਵਿਧਾਨ ਸਭਾ ਦੀਆਂ ਦੋ ਸੀਟਾਂ ਖਾਲੀ ਹੋ ਗਈਆਂ ਹਨ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਦਿੱਤੇ ਗਏ ਅਸਤੀਫ਼ੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਮਨਜ਼ੂਰ ਕਰ ਲਏ ਹਨ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸੋਮਵਾਰ ਨੂੰ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਅਨੁਸਾਰ ਦੋਵਾਂ ਵਿਧਾਇਕਾਂ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 190(3)(ਬੀ) ਤਹਿਤ ਆਪਣੇ ਅਸਤੀਫ਼ੇ ਸੌਂਪੇ ਸਨ। ਇਨ੍ਹਾਂ ਅਸਤੀਫ਼ਿਆਂ ਨੂੰ 1 ਨਵੰਬਰ 2026 ਤੋਂ ਪ੍ਰਭਾਵੀ ਦੱਸਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਅੱਜ 2 ਨਵੰਬਰ 2026 ਨੂੰ ਦੋਵਾਂ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ।
ਅਸਤੀਫ਼ੇ ਮਨਜ਼ੂਰ ਹੋਣ ਤੋਂ ਬਾਅਦ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕਾ ਨੰਬਰ 15 ਅਤੇ ਸਨੌਰ ਵਿਧਾਨ ਸਭਾ ਹਲਕਾ ਨੰਬਰ 114 ਦੀਆਂ ਸੀਟਾਂ 2 ਨਵੰਬਰ 2026 ਤੋਂ ਖਾਲੀ ਐਲਾਨ ਦਿੱਤੀਆਂ ਗਈਆਂ ਹਨ। ਇਸ ਨਾਲ ਪੰਜਾਬ ਵਿਧਾਨ ਸਭਾ ਵਿੱਚ ਦੋ ਹੋਰ ਸੀਟਾਂ ਦੀ ਨੁਮਾਇੰਦਗੀ ਖ਼ਤਮ ਹੋ ਗਈ ਹੈ।
ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਅਸਤੀਫ਼ੇ ਮਨਜ਼ੂਰ ਕਰਨ ਅਤੇ ਦੋਵਾਂ ਹਲਕਿਆਂ ਨੂੰ ਖਾਲੀ ਐਲਾਨਣ ਦੀ ਪ੍ਰਕਿਰਿਆ ਦੀ ਪੁਸ਼ਟੀ ਕੀਤੀ ਗਈ ਹੈ।







