ਵੱਡੀ ਖ਼ਬਰ- ਥਾਣੇ ‘ਚ ਮਹਿਲਾ ਨਾਲ ਬਲਾਤਕਾਰ: 15 ਪੁਲਿਸ ਮੁਲਾਜ਼ਮ ਸਸਪੈਂਡ, ਤਿੰਨ ਗ੍ਰਿਫ਼ਤਾਰ

Top Trending News ਰਾਸ਼ਟਰੀ

 

ਵੱਡੀ ਖ਼ਬਰ- ਥਾਣੇ ‘ਚ ਮਹਿਲਾ ਨਾਲ ਬਲਾਤਕਾਰ: 15 ਪੁਲਿਸ ਮੁਲਾਜ਼ਮ ਸਸਪੈਂਡ, ਤਿੰਨ ਗ੍ਰਿਫ਼ਤਾਰ

ਝਾਰਖੰਡ 2 ਨਵੰਬਰ 2026

ਝਾਰਖੰਡ ਦੇ ਗਮ੍ਹਰੀਆ ਪੁਲਿਸ ਥਾਣੇ ਅੰਦਰ ਇੱਕ ਮਹਿਲਾ ਨਾਲ ਜਬਰ-ਜਨਾਹ ਦੇ ਗੰਭੀਰ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਸੁਪਰਡੈਂਟ (ਐੱਸਪੀ) ਨੇ 15 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਜਾਣਕਾਰੀ ਅਨੁਸਾਰ, ਗਮ੍ਹਰੀਆ ਥਾਣੇ ਵਿੱਚ ਤਾਇਨਾਤ ਵਾਇਰਲੈੱਸ ਆਪਰੇਟਰ ਨੀਰਜ ਲਾਕੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਰਾਇਕੇਲਾ ਦੇ ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ (ਐੱਸਡੀਪੀਓ) ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕਰਕੇ ਮਾਮਲੇ ਦੀ ਅਗਲੀ ਜਾਂਚ ਕੀਤੀ ਗਈ।

ਜਾਂਚ ਦੌਰਾਨ ਗਮ੍ਹਰੀਆ ਥਾਣੇ ਵਿੱਚ ਤਾਇਨਾਤ ਸਬ-ਇੰਸਪੈਕਟਰ ਮਨੋਜ ਕੁਮਾਰ ਸਾਹੂ ਅਤੇ ਕਾਂਸਟੇਬਲ ਸੰਤੋਸ਼ ਕੁਮਾਰ ਰਾਏ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਨੂੰ ਵੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਇਸ ਮਾਮਲੇ ਦੇ ਹੋਰ ਪਹਿਲੂਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 15 ਪੁਲਿਸ ਮੁਲਾਜ਼ਮਾਂ ਦੀ ਮੁਅੱਤਲੀ ਅਤੇ ਤਿੰਨ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ।