ਚੱਕਰਵਾਤੀ ਤੂਫਾਨ ਦਾ ਅਸਰ! ਇੰਡੀਗੋ ਦੀਆਂ 10 ਉਡਾਣਾਂ ਰੱਦ
ਵਿਜੇਵਾੜਾ 2 ਨਵੰਬਰ 2026
ਆਂਧਰਾ ਪ੍ਰਦੇਸ਼ ਵਿੱਚ ਚੱਕਰਵਾਤ ‘ਮੁਰਸੂ’ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਤੂਫ਼ਾਨ ਦੇ ਮੱਦੇਨਜ਼ਰ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਵਿਜੇਵਾੜਾ ਸਥਿਤ ਗੰਨਵਰਮ ਹਵਾਈ ਅੱਡੇ ਤੋਂ ਅੱਜ ਉਡਾਣ ਭਰਨ ਵਾਲੀਆਂ ਇੰਡੀਗੋ ਏਅਰਲਾਈਨਜ਼ ਦੀਆਂ 10 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਚੱਕਰਵਾਤ ਕਾਰਨ ਮੌਸਮ ਵਿੱਚ ਆਏ ਬਦਲਾਅ ਅਤੇ ਖ਼ਰਾਬ ਮੌਸਮੀ ਹਾਲਾਤ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਉਡਾਣਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖ਼ਾਸ ਕਰਕੇ ਉਨ੍ਹਾਂ ਯਾਤਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਜਿਨ੍ਹਾਂ ਨੇ ਅੱਜ ਵਿਜੇਵਾੜਾ ਤੋਂ ਹੋਰਨਾਂ ਸ਼ਹਿਰਾਂ ਲਈ ਹਵਾਈ ਸਫ਼ਰ ਕਰਨਾ ਸੀ।
ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਬਾਰੇ ਏਅਰਲਾਈਨਜ਼ ਤੋਂ ਜਾਣਕਾਰੀ ਹਾਸਲ ਕਰ ਲੈਣ। ਚੱਕਰਵਾਤ ਦੇ ਪ੍ਰਭਾਵ ਨੂੰ ਦੇਖਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਹੋਈ ਹੈ।







